ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਾਹੋਕੇ ਵਿਖੇ ਕੋਟਲਾ ਬਰਾਂਚ ਨਹਿਰ ਉਪਰ ਲੱਗ ਰਹੇ ਪ੍ਰਾਈਵੇਟ ਪਾਵਰ
ਪਲਾਂਟ ਤੋਂ ਢੱਡਰੀਆਂ ਗਰਿੱਡ ਤੱਕ ਕਿਸਾਨਾਂ ਦੀ ਸਹਿਮਤੀ ਲਏ ਬਿਨਾਂ ਖੇਤਾਂ ਚ ਟੋਏ ਪੱਟ ਕੇ ਕੱਢੀ ਜਾ ਰਹੀ ਬਿਜਲੀ ਲਾਈਨ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਵਲੋਂ ਰੈਲੀ ਕਰਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਭਜਨ ਸਿੰਘ ਢੱਡਰੀਆਂ ਅਤੇ ਪਿੰਡ ਸਾਹੋਕੇ ਇਕਾਈ ਆਗੂ ਅਵਤਾਰ ਸਿੰਘ ਨੇ ਦੱਸਿਆ ਕਿ ਜੋ ਕੋਟਲਾ ਬਰਾਂਚ ਨਹਿਰ ਉਪਰ ਇੱਕ ਪ੍ਰਾਈਵੇਟ ਕੰਪਨੀ ਵਲੋਂ ਲਾਏ ਜਾ ਰਹੇ ਬਿਜਲੀ ਪ੍ਰਾਜੈਕਟ ਤੋਂ ਪੰਜਾਬ ਸਰਕਾਰ ਨੂੰ ਢੱਡਰੀਆਂ ਗਰਿੱਡ ਰਾਹੀਂ ਬਿਜਲੀ ਵੇਚਣ ਲਈ ਸਾਹੋਕੇ, ਢੱਡਰੀਆਂ ਤੇ ਰੱਤੋਕੇ ਦੇ ਕਿਸਾਨਾਂ ਦੇ ਖੇਤਾਂ ਵਿੱਚ ਖੰਭੇ ਗੱਡੇ ਜਾ ਰਹੇ ਸਨ।ਇਸ ਸਬੰਧੀ ਕਿਸਾਨਾਂ ਨੂੰ ਨਾ ਤਾਂ ਜਾਣਕਾਰੀ ਤੇ ਨਾ ਹੀ ਕੋਈ ਮੁਆਵਜ਼ਾ ਵਗੈਰਾ ਦਿੱਤਾ ਗਿਆ। ਇਸ ਤਰ੍ਹਾਂ ਕਿਸਾਨਾਂ ਵਿੱਚ ਭਾਰੀ ਰੋਸ ਹੈ।
ਆਗੂਆਂ ਨੇ ਕਿਸਾਨਾਂ ਨੂੰ ਝੋਨਾ ਲਾਉਣ ਲਈ ਲੇਬਰ ਮੁਹੱਈਆ ਕਰਵਾਉਣ ਲਈ ਰੇਲ ਗੱਡੀਆਂ ਚਲਾਉਣ, ਡੀਜ਼ਲ ਦਾ ਰੇਟ ਘੱਟ ਕਰਨ ਅਤੇ ਕਿਸਾਨੀ ਕਰਜ਼ਿਆਂ ‘ਤੇ ਲੀਕ ਮਾਰਨ ਸਮੇਤ ਘਰੇਲੂ ਬਿਜਲੀ ਦੇ ਬਿੱਲਾਂ ਦੀ ਮਾਫ਼ੀ ਦੀ ਮੰਗ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਦਿੱਤੇ ਸੱਦੇ ‘ਤੇ 4 ਜੂਨ ਨੂੰ ਡੀ.ਸੀ ਦਫ਼ਤਰ ਸੰਗਰੂਰ ਅੱਗੇ ਲਾਏ ਜਾ ਰਹੇ ਧਰਨੇ ਵਿੱਚ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਕਿਸਾਨ ਆਗੂ ਅੰਗਰੇਜ ਸਿੰਘ ਰੱਤੋਕੇ, ਜਸਵੀਰ ਸਿੰਘ ਸਾਹੋਕੇ, ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਜੱਗੀ ਨੇ ਵੀ ਸੰਬੋਧਨ ਕੀਤਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media