Monday, April 20, 2026

ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਵਲੋਂ ਸਿਵਲ ਹਸਪਤਾਲ ਨੂੰ 25 ਬੈਡ ਭੇਟ

ਤਰਨ ਤਾਰਨ, 29 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਵਲੋਂ ਕੋਵਿਡ-19 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਸਿਵਲ ਹਸਪਤਾਲ ਤਰਨ ਤਾਰਨ ਨੂੰ 1 ਲੱਖ 87 ਹਜ਼ਾਰ 500 ਰੁਪਏ ਦੀ ਕੀਮਤ ਦੇ 25 ਬੈਡ ਭੇਟ ਕੀਤੇ ਗਏ।
             ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਅਤੇ ਐਸ.ਐਮ.ਓ ਤਰਨ ਤਾਰਨ ਇੰਦਰ ਮੋਹਨ ਗੁਪਤਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਤੋਂ ਤਰਵਿੰਦਰ ਸਿੰਘ ਚੀਮਾ ਪ੍ਰਧਾਨ, ਸ਼ਿਵਕਰਨ ਸਿੰਘ, ਮਨਿੰਦਰ ਸਿੰਘ ਪੀ.ਏ, ਅਨਿਲ ਕੁਮਾਰ ਸੀਨੀਅਰ ਸਹਾਇਕ, ਨਿਰਵੈਰ ਸਿੰਘ, ਅਜੀਤਪਾਲ ਅਤੇ ਸੁਨੀਲ ਕੁਮਾਰ ਮੌਜ਼ੂਦ ਸਨ।
                ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਦੇ ਕਰਮਚਾਰੀਆਂ ਵਲੋਂ ਦਿਨ-ਰਾਤ ਕੰਮ ਕਰਦਿਆਂ ਲੋਕਾਂ ਦੀ ਸੇਵਾ ਕੀਤੀ ਹੈ।ਉਨਾਂ ਨੇ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੀ ਨੇਕ ਕਮਾਈ ਵਿੱਚੋਂ ਪੀ.ਪੀ.ਈ ਕਿੱਟਾਂ, ਸੈਨੇਟਾਈਜ਼ਰ ਅਤੇ ਮਾਸਕ ਮੁਹੱਈਆ ਕਰਵਾਏ, ਉਥੇ ਕੋਆਰੰਟੀਨ ਕੇਂਦਰਾਂ ਵਿੱਚ ਜਾ ਕੇ ਸਾਫ਼-ਸਫ਼ਾਈ, ਸੈਨੇਟਾਈਜੇਸ਼ਨ ਤੇ ਲੋੜਵੰਦ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …