Monday, February 23, 2026

ਜਿਲ੍ਹਾ ਲੁਧਿਆਣਾ ‘ਚ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 149 ਹੋਈ

ਦੋ ਨਵੇਂ ਪਾਜ਼ੀਟਿਵ ਮਾਮਲੇ ਮਿਲੇ- ਇੱਕ ਸਮਰਾਲਾ ਅਤੇ ਇੱਕ ਮਾਡਲ ਟਾਊਨ ਲੁਧਿਆਣਾ ਤੋਂ

ਲੁਧਿਆਣਾ, 30 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਲੋਕਾਂ ਦੀ ਗਿਣਤੀ 149 ਹੋ ਗਈ ਹੈ।ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਵਿੱਚ ਦੋ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਇੱਕ ਸਮਰਾਲਾ ਅਤੇ ਇੱਕ ਮਾਡਲ ਟਾਊਨ ਲੁਧਿਆਣਾ ਨਾਲ ਸੰਬੰਧਤ ਹੈ।ਇਸ ਤੋਂ ਇਲਾਵਾ ਇੱਕ ਛਾਉਣੀ ਮੁਹੱਲੇ ਦਾ 51 ਸਾਲਾ ਮਰੀਜ਼ ਕਿਸੇ ਹੋਰ ਬਿਮਾਰੀ ਕਾਰਨ ਡੀ.ਐਮ.ਸੀ ਹਸਪਤਾਲ ਵਿਖੇ ਭਰਤੀ ਹੋਇਆ ਸੀ, ਜਿਸ ਦੀ ਇਲਾਜ਼ ਦੌਰਾਨ ਹੀ ਮੌਤ ਹੋ ਗਈ।ਇਸ ਮਰੀਜ਼ ਨੂੰ ਕੁੱਝ ਹੋਰ ਬਿਮਾਰੀਆਂ ਵੀ ਸਨ।
          ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 6914 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 6565 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 6291 ਨਤੀਜੇ ਨੈਗੇਟਿਵ ਆਏ ਹਨ, ਜਦਕਿ 349 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 185 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 89 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 8 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 6 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 149 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
            ਉਨ੍ਹਾਂ ਕਿਹਾ ਕਿ ਹੁਣ ਤੱਕ 6747 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1779 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 139 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਸੇ ਤਰ੍ਹਾਂ ਅੱਜ ਵੀ 264 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
               ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਾਉਣ ਵਾਲੇ ਵਿਅਕਤੀ ਨੂੰ ਹੁਣ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …