Wednesday, August 5, 2026

ਐਸ.ਸੀ ਕਮਿਸ਼ਨ ਪੰਜਾਬ ਦੇ ਮੈਂਬਰਾਂ ਵਲੋਂ ਪਿੰਡ ਸੁਰ ਸਿੰਘ ਦਾ ਦੌਰਾ

ਤਰਨ ਤਾਰਨ, 30 ਮਈ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀਂ ਮਨਦੀਪ ਸਿੰਘ ਪੁੱਤਰ ਤਰਸੇਮ ਸਿੰਘ ਦੀ ਹੋਈ ਮੌਤ ਦੇ ਸਬੰਧ ਵਿੱਚ ਅੱਜ ਐਸ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਾਜ ਕੁਮਾਰ ਹੰਸ ਅਤੇ ਦਰਸ਼ਨ ਸਿੰਘ ਵਲੋਂ ਪਿੰਡ ਸੁਰ ਸਿੰਘ ਤਹਿਸੀਲ ਪੱਟੀ ਦਾ ਦੌਰਾ ਕੀਤਾ ਗਿਆ ਅਤੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
                ਮ੍ਰਿਤਕ ਦੀ ਪਤਨੀ ਨਰਿੰਦਰ ਕੌਰ ਵਲੋਂ ਪੁਲਿਸ ‘ਤੇ ਸਹੀ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਏ ਗਏ ਸੀ।ਐਸ.ਸੀ ਕਮੀਸ਼ਨ ਮੈਂਬਰਾਂ ਵਲੋਂ ਮ੍ਰਿਤਕ ਦੇ ਘਰ ਵਾਲਿਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹਨਾਂ ਨਾਲ ਕੋਈ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।ਮੈਂਬਰਾਂ ਨੇ ਮੌਕੇ ‘ਤੇ ਹਾਜ਼ਰ ਐਸ.ਐਚ.ਓ ਥਾਣਾ ਭਿੱਖੀਵਿੰਡ ਨੂੰ ਇਸ ਕੇਸ ਦੀ ਨਿਰਪੱਖ ਅਤੇ ਸਹੀ ਜਾਂਚ ਕਰਨ ਅਤੇ ਦੋਸ਼ੀਆਂ ‘ਤੇ ਜਲਦੀ ਤੋਂ ਜਲਦੀ ਕਰਾਵਾਈ ਕਰਨ ਦੀ ਹਦਾਇਤ ਕੀਤੀ ਗਈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …