ਮਾਹਵਾਰੀ ਸਬੰਧੀ ਸ਼ਰਮਾਉਣ ਦੀ ਨਹੀਂ ਬਲਕਿ ਜਾਗਰੂਕ ਹੋਣ ਦੀ ਲੋੜ – ਡਾ. ਗਗਨ ਕੁੰਦਰਾ
ਸੰਗਰੂਰ, 30 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਔਰਤਾਂ ਨੂੰ ਮਾਹਵਾਰੀ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਅਤੇ ਸੈਨੇਟਰੀ ਪੈਡਜ਼ ਦੀ
ਉਪਲੱਬਧਤਾ ਕਰਵਾਉਣ ਲਈ ਸੰਗਿਨੀ ਸਹੇਲੀ ਸੰਸਥਾ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ।ਜ਼ਿਲ੍ਹਾ ਜੇਲ੍ਹ ਸੰਗਰੂਰ ਅਤੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਚੇਅਰਪਰਸਨ ਡਾ. ਗਗਨ ਕੁੰਦਰਾ ਡਿਪਟੀ ਕਮਿਸ਼ਨਰ ਇਨਕਮ ਟੈਕਸ ਨੇ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕੀਤੀ ਅਤੇ ਔਰਤਾਂ ਤੇ ਲੜਕੀਆਂ ਨੂੰ ਸੈਨੇਟਰੀ ਪੈਡ ਵੰਡੇ ਗਏ ਅਤੇ ਉਨ੍ਹਾਂ ਨੂੰ ਮਾਹਵਾਰੀ ਬਾਰੇ ਜਾਗਰੂਕ ਕੀਤਾ ਗਿਆ।
ਡਾ. ਗਗਨ ਕੁੰਦਰਾ ਨੇ ਲੜਕੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਆਮ ਗੱਲ ਹੈ ਕਿ ਔਰਤ ਮਾਹਵਾਰੀ ਬਾਰੇ ਕਿਸੇ ਵੀ ਮੰਚ ‘ਤੇ ਖੁੱਲ੍ਹ ਕੇ ਗੱਲ ਨਹੀਂ ਕਰ ਸਕਦੀ, ਕਿਉਂਕਿ ਇਸ ਸਬੰਧੀ ਜਾਗਰੂਕਤਾ ਦੀ ਘਾਟ ਹੈ।ਉਨ੍ਹਾਂ ਦੱਸਿਆ ਕਿ ਘਰ ਵਿੱਚ ਮਾਵਾਂ ਧੀਆਂ ਨਾਲ ਇਸ ਵਿਸ਼ੇ ‘ਤੇ ਖੁੱਲ੍ਹ ਕੇ ਗੱਲ ਕਰਨ।ਇਸ ਵਿਸ਼ੇ ‘ਤੇ ਗੱਲ ਨਾ ਕਰਨ ਕਾਰਨ ਕਈ ਲੜਕੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੀਆਂ ਹਨ।ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਧੀਆਂ ਨਾਲ ਇਸ ਵਿਸ਼ੇ ‘ਤੇ ਸਮੇਂ-ਸਮੇਂ ਸਿਰ ਗੱਲਬਾਤ ਕਰਦੇ ਰਹਿਣਾ ਚਾਹੀਦਾ ਹੈ।
Punjab Post Daily Online Newspaper & Print Media