ਸੰਗਰੂਰ, 30 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਕਿਹਾ ਹੈ ਕਿ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਜਨਾਬ ਹਾਕਮ ਬਖਤੜੀਵਾਲਾ ਦੀ ਅਗਵਾਈ ਹੇਠ ਕਲਾਕਾਰਾਂ ਦਾ ਬਹੁਤ ਵੱਡਾ ਕਾਫਲਾ ਤਿਆਰ ਹੋ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ‘ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਤੱਕ ਪਹੁੰਚ ਕਰਕੇ ਮਿਡਲ ਕਲਾਸ ਦੇ ਜਰੂਰਤਮੰਦ ਪਰਿਵਾਰਾਂ ਨਾਲ ਸੰਬੰਧਤ ਕਲਾਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ ।
ਪ੍ਰਸਿੱਧ ਗਾਇਕ ਅਤੇ ਮੰਚ ਸੰਚਾਲਕ ਕੁਲਵੰਤ ਉਪਲੀ ਨੇ ਆਪਣੇ ਕਲਾਕਾਰ ਭਾਈਚਾਰੇ ਦੀ ਆਰਥਿਕ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹਰ ਤਰਫ ਕੋਰੋਨਾ ਵਾਇਰਸ ਦੀ ਹਨੇਰੀ ਚੱਲ ਰਹੀ ਹੈ।ਪੰਜਾਬੀ ਸੰਗੀਤ ਜਗਤ ਜਿਸ ਵਿਚ ਗਰੀਬ ਪਰਿਵਾਰਾਂ ਦੇ ਗਾਇਕ, ਗੀਤਕਾਰ, ਮੰਚ ਸੰਚਾਲਕ, ਸਾਜੀਆਂ, ਡੀ.ਜੇ ਅਤੇ ਜਾਗਰਣ ਪਾਰਟੀਆਂ ਨਾਲ ਜੁੜੇ ਹੋਏ ਲੋੜਵੰਦ ਲੋਕ ਰੋਜ ਦੀਆਂ ਦਿਹਾੜੀਆਂ ਲਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਸਨ।ਅੱਜ ਇਨ੍ਹਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਬਹੁਤ ਮੁਸ਼ਕਿਲ ਹੋ ਰਿਹਾ ਹੈ।
ਗਾਇਕ ਨਿਰਮਲ ਮਾਹਲਾ ਸੰਗਰੂਰ ਨੇ ਕਿਹਾ ਕਿ ਸੰਗੀਤ ਦੇ ਖੇਤਰ ਤੋਂ ਕਰੋੜਾਂ ਰੁਪਏ ਕਮਾਉਣ ਵਾਲੇ ਪ੍ਰਸਿੱਧ ਗਾਇਕ ਅਤੇ ਗੀਤਕਾਰਾਂ ਤੇ ਕੈਸਟ ਕੰਪਨੀਆਂ ਨੂੰ ਇਨ੍ਹਾਂ ਲੋੜਵੰਦ ਗਰੀਬ ਪਰਿਵਾਰਾਂ ਨਾਲ ਸੰਬੰਧਤ ਕਲਾਕਾਰਾਂ ਦੀ ਆਰਥਿਕ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।ਗਾਇਕ ਅੰਗਰੇਜ ਮੱਲ੍ਹੀ ਰੱਤਾਖੇੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਕੋਰੋਨਾ ਵਾਇਰਸ ਦੀ ਮਾਰ ਹੇਠ ਆਏ ਕਲਾਕਾਰਾਂ ਦੀ ਸੂਚੀ ਤਿਆਰ ਕਰਵਾ ਕੇ ਪਹਿਲ ਦੇ ਆਧਾਰ ‘ਤੇ ਇਹਨਾਂ ਕਲਾਕਾਰ ਭਾਈਚਾਰੇ ਦੇ ਜਰੂਰਤਮੰਦ ਪਰਿਵਾਰਾਂ ਦੀ ਸੰਭਵ ਸਹਾਇਤਾ ਕੀਤੀ ਜਾਵੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …