ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ
ਕਿਸਾਨਾਂ ਨੂੰ ਉਚ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਦੇ ਉਦੇਸ ਨਾਲ ਬਲਾਕ ਪਠਾਨਕੋਟ ਸਰਨਾ, ਭੋਆ, ਸੁੰਦਰਚੱਕ ਅਤੇ ਸ਼ਹਿਰ ਪਠਾਨਕੋਟ ਦੇ ਬੀਜ਼, ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਨਿਰੀਖਣ ਟੀਮ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੌਦ ਸੁਰੱਖਿਆ), ਵਿਜੇ ਕੁਮਾਰ, ਰਘਬੀਰ ਸਿੰਘ ਦੇ ਆਧਾਰਤ ਵਿਸ਼ੇਸ਼ ਟੀਮ ਵੱਲੋਂ ਖੇਤੀ ਸਮੱਗਰੀ ਦੀ ਵਿਕਰੀ ਸੰਬੰਧੀ ਜ਼ਰੂਰੀ ਰਿਕਾਰਡ ਦੇ ਨਿਰੀਖਣ ਵੀ ਕੀਤਾ ਗਿਆ।
ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਬਲਾਕ ਪਠਾਨਕੋਟ ਵਿੱਚ ਸਮੂਹ ਡੀਲਰਾਂ ਕੋਲ ਜ਼ਰੂਰਤ ਅਨੁਸਾਰ ਖਾਦ ਅਤੇ ਨਦੀਨਨਾਸ਼ਕਾਂ ਦਾ ਸਟਾਕ ਉਪਲੱਬਧ ਹੈ ਅਤੇ ਕਿਸੇ ਕਿਸਮ ਦੀ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਖੇਤੀ ਸਮੱਗਰੀ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਹਰੇਕ ਡੀਲਰ ਯਕੀਨੀ ਬਣਾਵੇ ਕਿ ਜੋ ਵੀ ਖੇਤੀ ਸਮੱਗਰੀ ਵੇਚੀ ਜਾ ਰਹੀ ਹੈ, ਉਸ ਦੀ ਅਧਿਕਾਰਿਤ ਪ੍ਰਵਾਨਗੀ ਲਈ ਹੋਵੇ।
ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਲਾਇਸੰਸਧਾਰਕ ਦੁਕਾਨਦਾਰਾਂ ਤੋਂ ਹੀ ਖੇਤੀ ਸਮੱਗਰੀ ਦੀ ਖਰੀਦ ਕਰਨ ਅਤੇ ਬਿੱਲ ਜ਼ਰੂਰ ਲੈਣ।ਜੇਕਰ ਕੋਈ ਦੁਕਾਨਦਾਰ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ ‘ਚ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਸ਼ਿਕਾਇਤ ਕੀਤੀ ਜਾ ਸਕਦੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media