Monday, September 21, 2026

ਜਗਰਾਉਂ ਦੀ ਸੰਗਤ ਵੱਲੋਂ ਭਾਈ ਗਰੇਵਾਲ ਦੇ ਉਪਰਾਲੇ ਨਾਲ ਲੰਗਰ ਲਈ ਕਣਕ ਤੇ ਮਾਇਆ ਭੇਟ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਪ੍ਰੇਰਣਾ ਨਾਲ ਜਗਰਾਉਂ ਦੀ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 129 ਕੁਇੰਟਲ ਕਣਕ ਭੇਟ ਕੀਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਨੇ ਲੰਗਰ ਲਈ 52 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਵੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸੌਂਪਿਆ।ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਭਾਈ ਗਰੇਵਾਲ ਅਤੇ ਉਨ੍ਹਾਂ ਨਾਲ ਆਈ ਜਗਰਾਉਂ ਦੀ ਸੰਗਤ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
                ਇਸ ਮੌਕੇ ਵਧੀਕ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਬੀਰ ਸਿੰਘ, ਅਜੀਤ ਸਿੰਘ ਠੁਕਰਾਲ, ਸਰਪ੍ਰੀਤ ਸਿੰਘ ਕਾਉਂਕੇ, ਪਰਮਜੀਤ ਸਿੰਘ ਪੰਮਾ, ਸਤਨਾਮ ਸਿੰਘ, ਸੁਖਵਿੰਦਰ ਸਿੰਘ ਭਸੀਸ, ਗਰਚਰਨ ਸਿੰਘ ਗੁਰੂਸਰ, ਮਨਜਿੰਦਰ ਸਿੰਘ ਮੱਖਣ, ਗੁਰਪ੍ਰੀਤ ਸਿੰਘ ਗੁਰੂਸਰ, ਰੇਸ਼ਮ ਸਿੰਘ ਮਾਣੂਕੇ, ਅਜਮੇਰ ਸਿੰਘ, ਜਗਮੋਹਣ ਸਿੰਘ, ਗੁਰਕਮਲਪ੍ਰੀਤ ਸਿੰਘ ਢਿੱਲੋਂ, ਜਗਰਾਜ ਸਿੰਘ, ਮੈਨੇਜਰ ਕਰਮਜੀਤ ਸਿੰਘ, ਭੁਪਿੰਦਰ ਸਿੰਘ ਆਦਿ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …