ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ
ਹਰਨਾਮ ਸਿੰਘ ਖ਼ਾਲਸਾ ਵੱਲੋਂ ਅੱਜ ਦੂਸਰੀ ਵਾਰ ਰਸਦਾਂ ਅਤੇ ਮਾਇਆ ਭੇਟ ਕੀਤੀ ਹੈ।ਉਨ੍ਹਾਂ ਨੇ 101 ਕੁਇੰਟਲ ਕਣਕ, 40 ਕੁਇੰਟਲ ਦਾਲ ਅਤੇ 1 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਲੰਗਰ ਲਈ ਭੇਜੀ ਹੈ।ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਰਸਦਾਂ ਲੈ ਕੇ ਪੁੱਜੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਜਥੇਦਾਰ ਜਰਨੈਲ ਸਿੰਘ ਅਤੇ ਬਾਬਾ ਬੋਹੜ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਜਗਤਾਰ ਸਿੰਘ, ਭਾਈ ਜਸਪਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ ਤੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਵਧੀਕ ਮੈਨੇਜਰ ਨਿਸ਼ਾਨ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਸਾਬਕਾ ਮੈਨੇਜਰ ਜਤਿੰਦਰ ਸਿੰਘ ਆਦਿ ਮੌਜੂਦ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media