Sunday, August 2, 2026

ਉੜਮੁੜ ਟਾਂਡਾ ਹਲਕੇ ਦੀ ਸੰਗਤ ਵਲੋਂ ਲੰਗਰ ਲਈ ਹੁਣ ਤੱਕ 1965 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਹਲਕਾ ਟਾਂਡਾ ਤੋਂ ਅਰਵਿੰਦਰ ਸਿੰਘ ਰਸੂਲਪੁਰ ਅਤੇ ਕਮਲਜੀਤ ਸਿੰਘ ਕੁਲਾਰ ਰਸੂਲਪੁਰ ਯੂਥ ਅਕਾਲੀ ਆਗੂ ਦੀ ਅਗਵਾਈ ਵਿਚ ਸੰਗਤਾਂ 223 ਕੁਇੰਟਲ ਕਣਕ ਲੈ ਕੇ ਪੁੱਜੀਆਂ।ਹਲਕਾ ਉੜਮੁੜ ਟਾਂਡਾ ਦੀ ਸੰਗਤ ਵੱਲੋਂ ਪਹਿਲਾਂ ਵੀ ਵੱਡੀ ਪੱਧਰ ’ਤੇ ਕਣਕ ਸੇਵਾ ਭੇਜੀ ਗਈ ਹੈ।ਇਸ ਤਰਾਂ ਹਲਕੇ ਦੀ ਸੰਗਤ ਵੱਲੋਂ ਹੁਣ ਤੱਕ ਸ੍ਰੀ ਦਰਬਾਰ ਸਾਹਿਬ ਲਈ ਕੁਲ 1965 ਕੁਇੰਟਲ ਕਣਕ ਭੇਟ ਕੀਤੀ ਗਈ ਹੈ।ਕਣਕ ਲੈ ਕੇ ਪੁੱਜੇ ਕਮਲਜੀਤ ਸਿੰਘ ਰਸੂਲਪੁਰ, ਪ੍ਰਮਿੰਦਰ ਸਿੰਘ ਸਰਪੰਚ, ਪ੍ਰਭਦੀਪ ਸਿੰਘ ਚੌਹਾਨ, ਲੱਖੀ ਰਾਏ ਆਦਿ ਸ਼ਖ਼ਸੀਅਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਤੇ ਨਿਸ਼ਾਨ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …