Thursday, August 27, 2026

ਸਕਿਉਰਿਟੀ ਗਾਰਡ ਦੀ ਭਰਤੀ ਪ੍ਰਕਿਰਿਆ ਸ਼ੁਰੂ – ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ

ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜ਼ਗਾਰ ਸਕੀਮਾਂ ਤਹਿਤ ਕਰਜ਼ਾ ਦਿਵਾ ਕੇ ਆਪਣਾ ਕਾਰੋਬਾਰ ਸ਼ੁਰੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਐਸ.ਆਈ.ਐਸ ਕੰਪਨੀ ਨਾਲ ਤਾਲਮੇਲ ਕਰਕੇ ਨੌਜਵਾਨਾਂ ਨੂੰ ਸਕਿਉਰਿਟੀ ਗਾਰਡ ਦੀ ਭਰਤੀ ਕਰਾਉਣ ਲਈ ਕਰੋਨਾ ਵਾਇਰਸ ਦੇ ਲਾਕ ਡਾਊਨ ਸਮੇਂ ਸ਼ੋਸਲ ਡਿਸਟੈਂਸ ਨੂੰ ਧਿਆਨ ਵਿੱਚ ਰੱਖਦੇ ਹੋਏ ਬੇਰੋਜ਼ਗਾਰ ਪ੍ਰਾਰਥੀਆਂ ਅਤੇ ਕੰਪਨੀਆਂ ਨਾਲ ਟੈਲੀਫੋਨ ਰਾਹੀਂ ਸੰਪਰਕ ਕਰਕੇ ਵਰਚੂਅਲ ਇੰਟਰਵਿਊ ਕਰਵਾ ਕੇ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।ਉਨਾਂ ਦੱਸਿਆ ਕਿ ਸਕਿਊਰਿਟੀ ਗਾਰਡ ਦੀ ਭਰਤੀ ਦੇ ਚਾਹਵਾਨ ਬੇਰੋਜ਼ਗਾਰ ਨੌਜਵਾਨ ਰਾਕੇਸ਼ ਕੁਮਾਰ ਪਲੁਸਮੈਂਟ ਅਫਸਰ ਦੇ ਮੁਬਾਇਲ ਨੰਬਰ 82848-44552 ਤੇ ਵਟਸਐਪ ਰਾਹੀਂ ਜਾਂ ਰੋਜ਼ਗਾਰ ਬਿਊਰੋ ਪਠਾਨਕੋਟ ਦੀ ਹੈਲਪਲਾਈਨ ਈ-ਮੇਲ dbeeptkhelpline@gmail.com ‘ਤੇ ਆਪਣੀ ਡਿਟੇਲ ਭੇਜ ਸਕਦੇ ਹਨ।ਐਸ.ਆਈ ਐਸ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ ਇੱਕ ਮਹੀਨੇ ਦੀ ਸਿਖਲਾਈ ਦਿੱਤੀ ਜਾਵੇਗੀ।ਟ੍ਰੇਨਿੰਗ ਉਪਰੰਤ ਇਨ੍ਹਾਂ ਨੂੰ 12500/-ਰੁਪਏ ਤੋਂ 15000/-ਰੁਪਏ ਤੱਕ ਪ੍ਰਤੀ ਮਹੀਨਾ ਤਨਖਾਹ ਮਿਲੇਗੀ।ਇਸ ਤੋਂ ਇਲਾਵਾ ਇਨ੍ਹਾਂ ਪ੍ਰਾਰਥੀਆਂ ਨੂੰ ਹੋਰ ਭੱਤੇ ਪੈਨਸ਼ਨ, ਫੈਮਲੀ ਪੈਨਸ਼ਨ, ਗਰੈਚੁਇਟੀ, ਬੋਨਸ, ਪੀ.ਐਫ, ਈ.ਐਸ.ਆਈ ਮੈਡੀਕਲ ਗਰੁੱਪ, ਇੰਨਸ਼ੋਰੈਂਸ਼ ਸੇਵਾ, ਪ੍ਰਮੋਸ਼ਨ ਅਤੇ ਬਦਲੀ ਹੋਣ ਤੇ ਟੀ.ਏ/ਡੀ.ਏ ਆਦਿ ਮਿਲਣਯੋਗ ਹੋਣਗੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …