ਭੀਖੀ, 31 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਡ ਸਾਲ ਦੂਜਾ ਸਮੈਸਟਰ ਤੀਜਾ ਦੇ ਨਤੀਜਿਆਂ
ਵਿੱਚ ਐਸ.ਐਸ. ਕਾਲਜ ਆਫ ਐਜੂਕੇਸ਼ਨ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਸੰਸਥਾ ਦੇ ਚੇਅਰਮੈਨ ਸੋਮਨਾਥ ਮਹਿਤਾ ਨੇ ਦੱਸਿਆ ਕਿ ਐਸ.ਐਸ ਕਾਲਜ ਆਫ ਐਜੂਕੇਸ਼ਨ ਦੀਆਂ ਸਾਰੀਆਂ ਹੀ ਵਿਦਿਆਰਥਣਾਂ 88 ਪ੍ਰਤਿਸ਼ਤ ਅੰਕ ਲੈ ਕੇ ਪਾਸ ਹੋਈਆਂ ਹਨ।ਵਿਦਿਆਰਥਣ ਸੁਲੇਖਾ ਜਿੰਦਲ ਪੁੱਤਰੀ ਵਿਜੈ ਕੁਮਾਰ ਨੇ ਕੁੱਲ 300 ਵਿਚੋਂ 283 ਅੰਕ ਲੈ ਕੇ ਪਹਿਲਾ, ਦੀਪਇੰਦਰ ਰਾਣੀ ਪੁੱਤਰੀ ਜਸਪਾਲ ਸਿੰਘ ਨੇ 281 ਅੰਕ ਲੈ ਕੇ ਦੂਜਾ ਅਤੇ ਤਾਨੀਆ ਪੁੱਤਰੀ ਕ੍ਰਿਸ਼ਣ ਕੁਮਾਰ ਨੇ 279 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਕਾਲਜ ਦੇ ਚੇਅਰਮੈਨ ਸੋਮਨਾਥ ਮਹਿਤਾ, ਸਕੱਤਰ ਰਾਜ ਕੁਮਾਰ, ਪ੍ਰਿੰਸੀਪਲ ਅਤੇ ਸਾਰੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media