Wednesday, September 30, 2026

ਤੰਬਾਕੂ ਵਾਲੇ ਡੱਬੇ ‘ਤੇ ਭਗਤ ਰਵੀਦਾਸ ਜੀ ਦੀ ਤਸਵੀਰ ਛਾਪਣ ਦਾ ਜਥੇਦਾਰ ਨੇ ਲ਼ਿਆ ਸਖ਼ਤ ਨੋਟਿਸ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਗਲੋਬਲ ਲਿਮਟਿਡ ਅਤੇ ਜੇ.ਪੀ ਬ੍ਰਦਰਜ਼ ਦੀ ਤੰਬਾਕੂ ਕੰਪਨੀ (ਯੂ.ਪੀ) ਵਲੋਂ ਤੰਬਾਕੂ ਵਾਲੇ ਡੱਬੇ ਉਪਰ ਭਗਤ ਰਵੀਦਾਸ ਜੀ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਹ ਮਸਲਾ ਬਹੁਤ ਹੀ ਸੰਵੇਦਨਸ਼ੀਲ ਹੈ।ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ, ਇਸ ਲਈ ਕੰਪਨੀ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਕੰਪਨੀ ਅਜਿਹੀ ਮੰਦਭਾਗੀ ਹਰਕਤ ਨਾ ਕਰੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …