ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਦੀ ਮਦਦ ਦਾ ਉਪਰਾਲਾ ਜਾਰੀ ਹੈ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਪ੍ਰਸਿੱਧ ਸਮਾਜਸੇਵੀ ਐਸ.ਪੀ ਸਿੰਘ ਓਬਰਾਏ ਅਤੇ ਜ਼ਿਲਾ੍ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ ਵੱਲੋਂ ਗ੍ਰਾਮ ਪੰਚਾਇਤ ਪਿੰਡ ਧੂਰਾ ਨੂੰ ਰਾਸ਼ਨ ਦੀਆਂ ਕਰੀਬ 40 ਕਿੱਟਾਂ ਲੋੜਵੰਦਾਂ ਨੂੰ ਵੰਡਣ ਲਈ ਭੇਜੀਆਂ ਗਈਆਂ ਹਨ।
ਪਿੰਡ ਧੂਰਾ ਦੇ ਸਰਪੰਚ ਗੁਰਪਿਆਰ ਸਿੰਘ ਧੂਰਾ ਨੇ ਸਰਬੱਤ ਦਾ ਭਲਾ ਟਰੱਸਟ ਦੇ ਅਹੁੱਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਾਸ਼ਨ ਕਿੱਟਾਂ ਪਿੰਡ ਧੂਰਾ ਵਿਖੇ ਲੋੜਵੰਦਾਂ ਨੂੰ ਵੰਡੀਆਂ ਗਈਆਂ ਹਨ ਅਤੇ ਟਰੱਸਟ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਹੈ।ਟਰੱਸਟ ਦੇ ਚੇਅਰਮੈਨ ਸੁਖਵਿੰਦਰ ਸਿੰਘ ਹਰਮਨ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਟਰੱਸਟ ਵੱਲੋਂ ਪੰਜਾਬ ਭਰ ਵਿੱਚ ਇਹ ਸੇਵਾ ਨਿਭਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਸਮੇਂ-ਸਮੇਂ ਇਹ ਸੇਵਾ ਲਗਾਤਾਰ ਜਾਰੀ ਰਹੇਗੀ।
ਇਸ ਮੌਕੇ ਹਰਦੀਪ ਸਿੰਘ, ਜਸਪ੍ਰੀਤ ਸਿੰਘ, ਦਲਜੀਤ ਸਿੰਘ, ਬਲਦੇਵ ਸਿੰਘ, ਗੁਰਮੇਲ ਸਿੰਘ (ਸਾਰੇ ਪੰਚ), ਰਾਏ ਸਿੰਘ, ਜਤਿੰਦਰ ਕਾਲਾ, ਲੱਕੀ ਅਤੇ ਨੀਟਾ ਆਦਿ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …