ਧੂਰੀ, 1 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਜਹਾਂਗੀਰ ਦੇ ਕੋਰੋਨਾ ਪਾਜ਼ੀਟਿਵ ਇੱਕ ਵਿਅਕਤੀ ਹਰਭਜਨ ਸਿੰਘ ਦੇ ਸੰਪਰਕ ਵਿੱਚ ਆਏ
ਤਕਰੀਬਨ 55 ਸਾਲਾ ਜੋਗਿੰਦਰ ਸਿੰਘ ਦਾ ਬੀਤੇ ਦਿਨੀਂ ਕੋਰੋਨਾ ਟੈਸਟ ਪਾਜ਼ੀਟਿਵ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਿਵਲ ਹਸਪਤਾਲ ਧੂਰੀ ਦੇ ਐਸ.ਐਮ.ਓ ਡਾ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਕੋਰੋਨਾ ਪਾਜ਼ੀਟਿਵ ਦੇ ਸੰਪਰਕ ਵਿੱਚ ਆਏ ਜੋਗਿੰਦਰ ਸਿੰਘ ਦਾ ਸੈਂਪਲ ਦੋ ਦਿਨ ਪਹਿਲਾਂ ਲਿਆ ਗਿਆ ਸੀ, ਜੋ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਉਸ ਨੂੰ ਘਾਬਦਾਂ ‘ਚ ਬਣੇ ਸੈਂਟਰ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਹਨਾਂ ਦੇ ਘਰ ਵਿੱਚ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।ਜੋਗਿੰਦਰ ਸਿੰਘ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਭਾਲ ਕਰਕੇ ਉਹਨਾਂ ਦੀ ਜਾਂਚ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਜੋਗਿੰਦਰ ਸਿੰਘ ਦੀ ਸਿਹਤ ਠੀਕ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media