Monday, December 23, 2024

ਬਾਬਾ ਜੀਤ ਸਿੰਘ ਜੌਹਲਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31 ਹਜ਼ਾਰ 500 ਰੁਪਏ ਭੇਟ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31 ਹਜ਼ਾਰ 500 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ।ਇਸ ਤੋਂ ਪਹਿਲਾਂ ਵੀ ਉਨਾਂ ਨੇ ਲੰਗਰ ਲਈ ਕਣਕ ਅਤੇ ਮਾਇਆ ਭੇਜੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੂੰ ਮਾਇਆ ਭੇਟ ਕਰਨ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਸਨਮਾਨਿਤ ਕੀਤਾ।ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਦੱਸਿਆ ਕਿ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਇਸ ਤੋਂ ਪਹਿਲਾਂ ਵੀ 141 ਕੁਇੰਟਲ ਕਣਕ ਅਤੇ 1 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਸੀ।
            ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੈਨੇਜਰ ਨਿਸ਼ਾਨ ਸਿੰਘ, ਲੰਬਰਦਾਰ ਮੱਖਣ ਸਿੰਘ ਬਲੀਨਾ, ਆਰ.ਪੀ ਸਿੰਘ, ਭੁਪਿੰਦਰ ਸਿੰਘ ਭੁੱਲਰ, ਬਲਰਾਜ ਸਿੰਘ ਖ਼ਾਲਸਾ, ਦਲਜੀਤ ਸਿੰਘ ਭੋਜੇਵਾਲ, ਮੰਗਲ ਸਿੰਘ ਜਲੰਧਰ ਆਦਿ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …