Tuesday, November 24, 2026

ਸੋਨੀ ਵੱਲੋਂ ਸਰਹੱਦ ਏ ਪੰਜਾਬ ਸਪੋਰਟਸ ਕਲੱਬ ਨੂੰ ਇਕ ਲੱਖ ਦੀ ਮਦਦ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਖੇਡਾਂ ਤੇ ਸਮਾਜਿਕ ਗਤੀਵਿਧੀਆਂ ਚਲਾ ਰਹੀ ਸ਼ਹਿਰ ਦੀ ਗੈਰ ਸਰਕਾਰੀ ਸੰਸਥਾ ਸਰਹੱਦੇ ਏ ਪੰਜਾਬ ਸਪੋਰਟਸ ਕਲੱਬ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ।ਸੰਸਥਾ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੂੰ ਚੈਕ ਦੇਣ ਮੌਕੇ ਸੋਨੀ ਨੇ ਕਿਹਾ ਕਿ ਸਮਾਜ ਲਈ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਸਹਿਯੋਗ ਦੇਣਾ ਸਰਕਾਰ ਦਾ ਫਰਜ਼ ਹੈ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਰਾਘਵ ਸੋਨੀ, ਸ਼ਾਮ ਸੋਨੀ ਅਤੇ ਹੋਰ ਮੋਹਤਬਰ ਸੱਜਣ ਹਾਜ਼ਰ ਸਨ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …