ਠੀਕ ਹੋਣ ‘ਤੇ ਦੋ ਹੋਰ ਵਿਅਕਤੀਆਂ ਨੂੰ ਆਈਸੋਲੇਸ਼ਨ ਵਾਰਡ ਤੋਂ ਮਿਲੀ ਛੁੱਟੀ – ਡਾ. ਮਲਹੋਤਰਾ
ਪਟਿਆਲਾ 2 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ
297 ਸੈਂਪਲਾਂ ਵਿਚੋਂ 287 ਸੈਂਪਲਾਂ ਦੀ ਲੈਬ ਤੋਂ ਪ੍ਰਾਪਤ ਰਿਪੋਰਟ ਅਨੁਸਾਰ 286 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ ਇੱਕ ਕੋਵਿਡ ਪੌਜਟਿਵ ਪਾਈ ਗਈ ਹੈ ਅਤੇ ਦੱਸ ਸੈਂਪਲਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।ਉਨ੍ਹਾਂ ਦੱਸਿਆ ਕਿ ਪਿੰਡ ਬਲਸੁੰਆ ਰਾਜਪੁਰਾ ਦਾ ਰਹਿਣ ਵਾਲਾ 22 ਸਾਲਾ ਵਿਅਕਤੀ ਜੋ ਕਿ 27 ਮਈ ਨੂੰ ਕੁਵੈਤ ਤੋਂ ਵਾਪਸ ਆਉਣ ’ਤੇ ਗੁਰਦੁਆਰਾ ਪਾਤਸ਼ਾਹੀ ਬਹਾਦਰਗੜ੍ਹ ਵਿਖੇ ਇਕਾਂਤਵਾਸ ਵਿਚ ਰਹਿ ਰਿਹਾ ਸੀ, ਦਾ ਵਿਦੇਸ਼ ਤੋਂ ਆਉਣ ਕਾਰਨ ਕੋਵਿਡ ਜਾਂਚ ਸਬੰਧੀ ਸੈਂਪਲ ਲਿਆ ਗਿਆ ਸੀ, ਜੋ ਕਿ ਕੋਵਿਡ ਪੌਜ਼ਟਿਵ ਆਇਆ ਹੈ।ਉਨ੍ਹਾਂ ਦੱਸਿਆ ਕਿ ਪੌਜ਼ਟਿਵ ਆਏ ਇਸ ਵਿਅਕਤੀ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ ਅਤੇ ਇਸ ਤਰਾਂ ਹੁਣ ਜਿਲ੍ਹੇ ਵਿੱਚ ਕੋਵਿਡ ਪਜ਼ਟਿਵ ਕੇਸਾਂ ਦੀ ਗਿਣਤੀ 127 ਹੋ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਕੌਲੀ ਬਲਾਕ ਦੇ ਰਹਿਣ ਵਾਲੇ ਦੋ ਵਿਅਕਤੀ ਜਿਨ੍ਹਾਂ ਵਿੱਚ ਇੱਕ ਆਸ਼ਾ ਵਰਕਰ ਅਤੇ ਦੂਸਰਾ ਕੰਬਾਈਨ ਨਾਲ ਆਇਆ ਵਿਅਕਤੀ ਸ਼ਾਮਲ ਹੈ, ਜੋ ਕਿ ਕੋਵਿਡ ਪੌਜ਼ਟਿਵ ਆਉਣ ‘ਤੇ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਸਨ, ਨੂੰ ਵੀ ਕਰੋਨਾ ਤੋਂ ਠੀਕ ਹੋਣ ਅਤੇ ਗਾਈਡ ਲਾਈਨ ਅਨੁਸਾਰ ਅੱਜ ਰਾਜਿੰਦਰਾ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਵੀ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੁੱਲ 323 ਸੈਂਪਲ ਲਏ ਗਏ ਹਨ।ਜਿਨ੍ਹਾਂ ਵਿਚੋਂ ਪੌਜ਼ਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ, ਲੇਬਰ, ਫਲੂ ਲੱਛਣਾਂ ਵਾਲੇ ਮਰੀਜ਼, ਟੀ.ਬੀ ਮਰੀਜ਼, ਸਿਹਤ ਵਿਭਾਗ ਦੇ ਫ਼ਰੰਟਲਾਈਨ ਵਰਕਰ, ਪੁਲਿਸ ਮੁਲਾਜ਼ਮ ਆਦਿ ਦੇ ਲਏ ਗਏ ਸੈਂਪਲ ਸ਼ਾਮਲ ਹਨ।ਜਿਨ੍ਹਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।ਉਨ੍ਹਾਂ ਕਿਹਾ ਕਿ ਬਾਹਰੀ ਰਾਜਾਂ ਤੋਂ ਆਏ ਅਤੇ ਵਿਦੇਸ਼ਾਂ ਤੋ ਆਏ ਕੋਵਿਡ ਨੈਗੇਟਿਵ ਵਿਅਕਤੀਆਂ ਨੂੰ ਗਾਈਡ ਲਾਈਨਜ਼ ਅਨੁਸਾਰ ਘਰ ਵਿਚ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ।ਉਨ੍ਹਾਂ ਘਰ ਵਿਚ ਇਕਾਂਤਵਾਸ ਵਿਚ ਰਹਿ ਰਹੇ ਸਾਰੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਰਜਿਸਟਰਡ ਮੋਬਾਇਲ ਵਿਚ ਕੋਵਾ ਐਪ ਜਰੂਰ ਡਾਊਨ ਲੋਡ ਕਰਨ ਤਾਂ ਜੋ ਸਿਹਤ ਵਿਭਾਗ ਦੀ ਨਿਗਰਾਨੀ ਵਿਚ ਰਹਿਣ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਦੀ ਸਮੇਂ ਸਮੇਂ ਜਾਂਚ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 5957 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ 127 ਕੋਵਿਡ ਪੌਜਟਿਵ ਜੋ ਕਿ ਜਿਲ੍ਹਾ ਪਟਿਆਲਾ ਨਾਲ ਸਬੰਧਤ ਹਨ, 5497 ਨੈਗੇਟਿਵ ਅਤੇ 333 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜ਼ਟਿਵ ਕੇਸਾਂ ਵਿਚੋਂ ਦੋ ਪੌਜਟਿਵ ਕੇਸ ਦੀ ਮੌਤ ਹੋ ਚੁੱਕੀ ਹੈ, 109 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 16 ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …
Punjab Post Daily Online Newspaper & Print Media