Tuesday, May 26, 2026

ਜਿਲ੍ਹੇ ‘ਚ ਹੁਣ ਤੱਕ 4061 ਕੋਰੋਨਾ ਸੈਂਪਲ ਲਏ- 3649 ਨੈਗੇਟਿਵ ਤੇ 348 ਦੀ ਰਿਪੋਰਟ ਪੈਂਡਿੰਗ

ਪਾਜ਼ਟਿਵ ਪਾਏ ਗਏ 64 ਵਿਅਕਤੀਆਂ ਵਿੱਚੋਂ 57 ਇਲਾਜ਼ ਉਪਰੰਤ ਘਰਾਂ ਨੂੰ ਪਰਤੇ

ਫ਼ਤਹਿਗੜ੍ਹ ਸਾਹਿਬ, 2 ਜੂਨ (ਪੰਜਾਬ ਪੋਸਟ ਬਿਊਰੋ) – ‘ਪੰਜਾਬ ਫਾਈਟਸ ਕੋਰੋਨਾ’ ਤਹਿਤ ਪੰਜਾਬ ਸਰਕਾਰ ਵਲੋਂ ਕੋਰੋਨਾ `ਤੇ ਫ਼ਤਿਹ ਪਾਉਣ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਸਬੰਧੀ 4061 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 3649 ਨੈਗੇਟਿਵ ਆਏ ਹਨ ਤੇ 348 ਦੀ ਰਿਪੋਰਟ ਪੈਂਡਿੰਗ ਹੈ।
                  ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 64 ਵਿਅਕਤੀ ਕੋਰੋਨਾ ਪਾਜ਼ਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 57 ਵਿਅਕਤੀ ਇਲਾਜ਼ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਤੋਂ ਬਚਾਅ ਸਬੰਧੀ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਸਬੰਧੀ ਮਾਸਕ ਪਾਉਣ, ਸਮਾਜਕ ਦੂਰੀ ਰੱਖਣ ਅਤੇ ਵਾਰ ਵਾਰ ਹੱਥ ਧੋਣ ਜਾਂ ਸੈਨੇਟਾਈਜ਼ ਕਰਨ ਸਬੰਧੀ ਢਿੱਲ ਨਹੀਂ ਕਰਨੀ ਚਾਹੀਦੀ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਂਦਿਆਂ ਕੋਰੋਨਾ ਖਿਲਾਫ ਜੰਗ ਫ਼ਤਿਹ ਕਰਨ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …