Monday, December 23, 2024

ਹੋਰਨਾਂ ਸੂਬਿਆਂ ਤੇ ਵਿਦੇਸ਼ਾਂ ‘ਚੋਂ ਪਰਤੇ ਵਿਅਕਤੀਆਂ ਨੂੰ ਇਕਾਂਤਵਾਸ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ

ਸੰਗਰੂਰ, 3 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਵਿੱਚੋਂ ਜ਼ਿਲ੍ਹਾ ਸੰਗਰੂਰ ਵਿੱਚ ਪਰਤ ਰਹੇ ਵਿਅਕਤੀਆਂ ਨੂੰ ਇਕਾਂਤਵਾਸ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਘਰ, ਸਰਕਾਰੀ ਇਕਾਂਤਵਾਸ ਸੈਂਟਰ ਤੇ ਪ੍ਰਾਈਵੇਟ ਹੋਟਲਾਂ ਵਿੱਚ ਇਕਾਂਤਵਾਸ ਦੇ ਨਿਯਮ ਲਾਗੂ ਕੀਤੇ ਗਏ ਹਨ।ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸਫ਼ਲਤਾ ਨਾਲ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੁਧਵਾਰ ਤੱਕ 4610 ਸੈਂਪਲ ਟੈਸਟ ਲਈ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 105 ਵਿਅਕਤੀਆਂ ਦੀ ਰਿਪੋਰਟ ਪਾਜ਼ਟਿਵ ਅਤੇ ਬਾਕੀ ਕੇਸਾਂ ਦੀ ਰਿਪੋਰਟ ਨੈਗੇਟਿਵ ਆਈ ਸੀ।ਉਨ੍ਹਾਂ ਦੱਸਿਆ ਕਿ 105 ਪਾਜ਼ਿਟਿਵ ਮਾਮਲਿਆਂ ਵਿੱਚੋਂ 93 ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ ਤੇ ਇਸ ਸਮੇਂ ਜ਼ਿਲ੍ਹੇ ਵਿੱਚ 12 ਐਕਟਿਵ ਮਾਮਲੇ ਹਨ।ਥੋਰੀ ਨੇ ਦੱਸਿਆ ਕਿ ਕੋਈ ਵੀ ਪਾਜ਼ਟਿਵ ਮਰੀਜ਼ ਗੰਭੀਰ ਨਹੀਂ ਹੈ ਤੇ ਨਾ ਹੀ ਕੋਈ ਆਕਸੀਜਨ ਜਾਂ ਵੈਂਟੀਲੇਟਰ `ਤੇ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …