Friday, September 18, 2026

ਸਾਬਕਾ ਮੈਨੇਜਰ ਸੁਰਿੰਦਰ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਵਿਸ਼ਵ ਪ੍ਰਸਿੱਧ ਸਿੱਖ ਆਰਟਿਸਟ ਸਤਪਾਲ ਸਿੰਘ ਦਾਨਿਸ਼ ਦੇ ਭਰਾ ਤੇ ਗੋਲਡਨ ਆਫ਼ਸੈਟ ਪ੍ਰੈਸ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਦੱਸਣਯੋਗ ਹੈ ਕਿ ਸੁਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਮੀਨਾਕਾਰੀ ਕਰਨ ਵਾਲੇ ਜੀ.ਐਸ ਸੋਹਣ ਸਿੰਘ ਦੇ ਸਪੁੱਤਰ ਸਨ।ਇਹ ਸਾਰਾ ਪਰਿਵਾਰ ਸਿੱਖ ਵਿਰਾਸਤ ਨਾਲ ਜੁੜਿਆ ਹੋਇਆ ਹੈ।ਡਾ. ਰੂਪ ਸਿੰਘ ਨੇ ਕਿਹਾ ਕਿ ਸੁਰਿੰਦਰ ਸਿੰਘ ਦਾ ਚਲਾਣਾ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਕਰਨ ਵਾਲੇ ਪਰਿਵਾਰ ਲਈ ਵੱਡਾ ਘਾਟਾ ਹੈ।ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ। ਡਾ. ਰੂਪ ਸਿੰਘ ਨੇ ਕਿਹਾ ਕਿ ਸੁਰਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਡਨ ਆਫ਼ਸੈਟ ਪ੍ਰੈਸ ਦੇ ਪਹਿਲੇ ਮੈਨੇਜਰ ਸਨ।ਉਨ੍ਹਾਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …