Saturday, August 29, 2026

ਨਾਇਬ ਤਹਿਸੀਲਦਾਰ ਪ੍ਰਮੋਦ ਚੰਦਰ ਨੇ ਅਹੁੱਦਾ ਸੰਭਾਲਿਆ

ਧੂਰੀ, 4 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲ ਕੰਪਲੈਕਸ ਧੂਰੀ ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਪ੍ਰਮੋਦ ਚੰਦਰ ਨੇ ਅਹੁੱਦਾ ਸੰਭਾਲ ਲਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ ਅਤੇ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ।ਉਹਨਾਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਫਤਰ ਤਹਿਸੀਲ ਵਿਖੇ ਕੰਮਕਾਰ ਲਈ ਆਉਣ ਵਾਲੇ ਲੋਕਾਂ ਨੂੰ ਇਕੱਠ ਨਾ ਕਰਨ ਦੇ ਨਾਲ-ਨਾਲ ਇਸ ਮਹਾਂਮਾਰੀ ਤੋਂ ਬਚਣ ਲਈ ਮਾਸਕ ਤੇ ਸੈਨੇਟਾਈਜ਼ਰ ਆਦਿ ਸੁਰੱਖਿਆ ਉਪਕਰਨਾਂ ਦੀ ਵਰਤੋਂ ਨੂੰ ਯਕੀਨੀ ਬਨਾਉਣ ਦੀ ਅਪੀਲ ਵੀ ਕੀਤੀ।
                 ਜ਼ਿਕਰਯੋਗ ਹੈ ਕਿ ਪ੍ਰਮੋਦ ਚੰਦਰ ਖਨੌਰੀ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …