Thursday, August 27, 2026

2 ਹੋਰ ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ – ਘਨਸ਼ਿਆਮ ਥੋਰੀ

ਸੰਗਰੂਰ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਵਿਚੋਂ ਬੁੱਧਵਾਰ ਨੂੰ ਦੋ ਹੋਰ ਪਾਜ਼ਟਿਵ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਗਏ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੂਨਕ ਦੇ ਵਾਰਡ ਨੰਬਰ 10 ਦਾ ਰਹਿਣ ਵਾਲਾ 45 ਸਾਲਾ ਮਰੀਜ਼ ਅਤੇ ਮੂਨਕ ਦਾ ਹੀ ਵਾਸੀ 65 ਸਾਲਾ ਮਰੀਜ਼ ਦੇ ਸੈਂਪਲ 24 ਮਈ ਨੂੰ ਲਏ ਗਏ ਸਨ ਜਿਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਨ੍ਹਾਂ ਨੂੰ ਕੋਵਿਡ ਕੇਅਰ ਸੈਂਟਰ ਘਾਬਦਾਂ ਵਿਖੇ ਤਬਦੀਲ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਮਰੀਜ਼ਾਂ ਦੇ ਤੰਦਰੁਸਤ ਹੋ ਕੇ ਘਰ ਪਰਤਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਵਿਖੇ ਐਕਟਿਵ ਕੇਸਾਂ ਦੀ ਗਿਣਤੀ 10 ਰਹਿ ਗਈ ਹੈ ਜਿਨ੍ਹਾਂ ਵਿੱਚ 6 ਮਹਿਲਾ ਮਰੀਜ਼ ਅਤੇ 4 ਮਰਦ ਮਰੀਜ਼ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਜ਼ੇਰੇ ਇਲਾਜ ਮਰੀਜ਼ਾਂ ਦੀ ਹਾਲਤ ਸਥਿਰ ਹੈ।
                ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਘਰੋਂ ਬਾਹਰ ਨਿਕਲਣ ਸਮੇਂ ਲਾਜ਼ਮੀ ਤੌਰ ’ਤੇ ਮਾਸਕ ਪਹਿਨਿਆ ਜਾਵੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …