ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗਰੀਬ ਨਿਵਾਜ਼ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ
ਮਹਿਤਾ ਚੌਂਕ ਵਾਲਿਆਂ ਦੇ ਨਿਰਦੇਸ਼ਾਂ ਅਨੁਸਾਰ ਸੰਗਰੂਰ ਬ੍ਰਾਂਚ ਦੇ ਸੇਵਾਦਾਰਾਂ ਸੁਖਜੀਤ ਸਿੰਘ ਗੋਗੀ, ਬਾਬਾ ਕੁਲਵਿੰਦਰ ਸਿੰਘ ਧੂਰੀ ਵਾਲੇ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ, ਮਨਦੀਪ ਸਿੰਘ ਤੇ ਲਛਮਣ ਸਿੰਘ ਆਦਿ ਟਰੱਸਟ ਦੇ ਮੈਂਬਰਾਂ ਵਲੋਂ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਰਾਗੀ ਤੇ ਗ੍ਰੰਥੀ ਸਿੰਘਾਂ ਦੇ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਭੇਂਟ ਕੀਤੀਆਂ ਗਈਆਂ।ਸੇਵਾਦਾਰ ਭਾਈ ਸੁਖਜੀਤ ਸਿੰਘ ਦੱਸਿਆ ਗਰੀਬ ਨਿਵਾਜ਼ ਚੈਰੀਟੇਬਲ ਟਰੱਸਟ ਦੇ ਮੁਖੀ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਬਟਾਲੇ ਵਾਲਿਆਂ ਵੱਲੋਂ ਪਹਿਲਾਂ ਵੀ 90 ਪਿੰਡਾਂ ਵਿੱਚ ਇਹ ਸੇਵਾਵਾਂ ਕੀਤੀਆਂ ਗਈਆਂ ਹਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media