ਭੀਖੀ, 5 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰਨ ਵਾਸਤੇ ਮਨੁੱਖੀ ਸਰੀਰ ਦੀ ਅੰਦਰੂਨੀ ਸਮਰੱਥਾ ਮਜ਼ਬੂਤ ਕਰਨ ਲਈ
ਆਯੂਸ਼ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹਮਿਓਪੈਥਿਕ ਵਿਭਾਗ ਵਲੋਂ ਕਸਬਾ ਭੀਖੀ ਵਿਖੇ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਤਪਾਲ ਮੱਤੀ ਵਾਲੇ ਅਤੇ ਹੋਰਾਂ ਨੂੰ ਇਮਉਨਟੀ ਬੂਸਟਰ ਦੀ ਵੰਡ ਕੀਤੀ ਗਈ।ਜਿਲ੍ਹਾ ਹਿਊਮੋਪੈਥਿਕ ਅਫਸਰ ਡਾ. ਸੁਰਿੰਦਰ ਕੌਰ ਸਿੰਧੂ ਨੇ ਕਿਹਾ ਕਿ ਕੋਰੋਨਾ ਦੇ ਟਾਕਰੇ ਲਈ ਖਣਿਜ਼ ਅਤੇ ਵਿਟਾਮਿਨ ਭਰਪੂਰ ਖੁਰਾਕ ਲੈਣ ਦੇ ਨਾਲ-ਨਾਲ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ, ਸਰੀਰਕ ਫਾਸਲਾ ਦੇ ਨਾਲ-ਨਾਲ ਹੱਥਾਂ ਨੂੰ ਦਿਨ ਵਿੱਚ ਕਈ ਵਾਰ ਸਾਬਣ ਨਾਲ ਸਾਫ ਕੀਤਾ ਜਾਵੇ ਅਤੇ ਘਰਾਂ ਦੀ ਸ਼ਫਾਈ ਖਾਸ ਕਰ ਪਾਖਾਨੇ ਦੀ ਸ਼ਫਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ।
ਇਸ ਮੌਕੇ ਐਸ.ਐਮ.ਓ ਆਯੂਸ਼ ਡਾ. ਗੁਰਤੇਜ ਸਿੰਘ ਤੋਂ ਇਲਾਵਾ ਜਗਤਾਰ ਸਿੰਘ ਸ਼ੁਸੀਲ ਕੁਮਾਰ, ਗੋਗੀ ਸ਼ੇਰੋਂ ਵਾਲੇ ਆਦਿ ਮੋਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media