Tuesday, July 15, 2025
Breaking News

ਕੇਂਦਰ ਦੀ ‘ਇੱਕ ਦੇਸ਼ ਇੱਕ ਮੰਡੀ’ ਤਜ਼ਵੀਜ਼ ਦੇ ਵਿਰੋਧ ‘ਚ ਕਿਸਾਨ ਯੂਨੀਅਨ ਨੇ ਲਾਇਆ ਧਰਨਾ

ਧੂਰੀ, 5 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ ਦੀ ਅਗਵਾਈ ‘ਚ ਐਸ.ਡੀ.ਐਮ ਦਫਤਰ

ਧੂਰੀ ਵਿਖੇ ਧਰਨਾ ਦਿੱਤਾ ਗਿਆ।ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੋਰੋਨਾ ਕੋਈ ਕੁਦਰਤੀ ਬੀਮਾਰੀ ਨਹੀਂ, ਬਲਕਿ ਕੇਂਦਰ ਸਰਕਾਰ ਵਿੱਚ ਬੈਠੇ ਵੱਡੇ ਦਲਾਲਾਂ ਦੀ ਦੇਣ ਹੈ ਅਤੇ ਇਸ ਰਾਮ-ਰੌਲੇ ਵਿੱਚ ਪਾਵਰਕਾਮ ਅਤੇ ਟਰਾਂਸਪੋਰਟ ਕੰਪਨੀਆਂ ਵਿੱਚ ਕੱਚੇ ਕਾਮਿਆਂ ਦੀ ਛਾਂਟੀ ਕੀਤੀ ਜਾ ਰਹੀ ਹੈ, ਕਿਸਾਨਾਂ ਤੋਂ ਖੇਤੀ ਮੋਟਰਾਂ ਅਤੇ ਮਜ਼ਦੂਰਾਂ ਤੋਂ ਘਰੇਲੂ ਬਿਜ਼ਲੀ ਬਿੱਲਾਂ ਦੀ ਮੁਆਫੀ ਖੋਹਣ ਅਤੇ ਵੱਖ-ਵੱਖ ਖੇਤਰਾਂ ਦੇ ਨਿੱਜੀਕਰਨ ਦੇ ਨਾਲ-ਨਾਲ ਸਰਕਾਰ ਫਸਲਾਂ ਦੀ ਸਰਕਾਰੀ ਖਰੀਦ ਤੋਂ ਭੱਜ ਰਹੀ ਹੈ।2020 ਬਿਜ਼ਲੀ ਐਕਟ ਬਣਾ ਕੇ ਕੇਂਦਰ ਬਿਜ਼ਲੀ ਵਿਭਾਗਾਂ ਨੂੰ ਆਪਣੇ ਅਧੀਨ ਕਰਨ ਦੀ ਤਿਆਰੀ ਵਿੱਚ ਹੈ। ਲਾਕਡਾਊਨ ਸਮੇਂ ਜਨਤਾ ਨੂੰ ਘਰਾਂ ਵਿੱਚ ਬੰਦ ਕਰਕੇ ਪੁਲਿਸ ਨੂੰ ਪੂਰੀ ਖੁੱਲ੍ਹ ਦੇ ਕੇ ਜਨਤਾ ‘ਤੇ ਡਾਂਗਾਂ ਵਰ੍ਹਾ ਕੇ ਸਰਕਾਰ ਆਰਥਿਕ ਨੀਤੀਆਂ ਲਾਗੂ ਕਰ ਰਹੀ ਹੈ।
           ਉਹਨਾਂ ਕਿਹਾ ਕਿ ਦੇਸ਼ ਵਿੱਚ ਵੈਂਟੀਲੇਂਟਰ ਪੂਰੇ ਨਹੀਂ, ਡਾਕਟਰ ਪੂਰੇ ਨਹੀਂ, ਸੁਰੱਖਿਆ ਕਰਮੀਆਂ ਕੋਲ ਸੇਫਟੀ ਕਿੱਟਾਂ ਨਹੀਂ ਹਨ, ਪ੍ਰਵਾਸੀ ਮਜ਼ਦੂਰ ਹਜ਼ਾਰਾਂ ਕਿਲੋਮੀਟਰ ਦਾ ਪੈਦਲ ਸਫਰ ਤੈਅ ਕਰਕੇ ਘਰਾਂ ਨੂੰ ਜਾ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇੱਕ ਦੇਸ਼ ਇੱਕ ਮੰਡੀ ਦੀ ਤਜਵੀਜ ਬਨਾਉਣ ਨਾਲ ਪੰਜਾਬ ਦੀ ਕਿਰਸਾਨੀ ਨੂੰ ਵੱਡੀ ਢਾਹ ਲੱਗੇਗੀ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਅਜਿਹੇ ਲੋਕ ਮਾਰੂ ਫੈਸਲਿਆਂ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਨੇ ਧਰਨਾ ਸਥਾਨ ‘ਤੇ ਪਹੁੰਚ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …