ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਜਗਮੋਹਨ ਸਿੰਘ
ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਆਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਦੇ ਸਬੰਧੀ ਵਿੱਚ ਸਾਰੇ ਕਾਗਜ਼ਾਤ ਜਿਵੇਂ ਕਿ ਨਾਮ, ਪਤਾ, ਥਾਣਾ, ਫੋਟੋ ਸਮੇਤ ਮੋਬਾਇਲ ਨੰਬਰ ਸਬੰਧੀ ਥਾਣੇ ਨੂੰ ਮੁਹੱਈਆ ਕਰਵਾਏਗਾ ਅਤੇ ਸਬੰਧਤ ਮੁੱਖ ਅਫ਼ਸਰ ਥਾਣਾ ਉਸ ਵਿਅਕਤੀ ਦੀ ਪੁਲਿਸ ਵੈਰੀਫਿਕੇਸ਼ਨ, ਉਸ ਦੀ ਪੱਕੀ ਰਿਹਾਇਸ਼ ਦੇ ਥਾਣੇ ਤੋਂ ਕਰਵਾਉਣ ਦਾ ਜਿੰਮੇਵਾਰ ਹੋਵੇਗਾ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।ਇਹ ਹੁਕਮ 1 ਅਗਸਤ 2020 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media