Thursday, February 26, 2026

ਜਿਲ੍ਹੇ ਦੇ ਇੱਕ ਹੋਰ ਕਰੋਨਾ ਮਰੀਜ਼ ਦੀ ਸੁਕਰਵਾਰ ਨੂੰ ਅੰਮ੍ਰਿਤਸਰ ‘ਚ ਇਲਾਜ ਦੋਰਾਨ ਮੋਤ

ਹੁਣ ਤੱਕ ਕਰੋਨਾ ਪਾਜੀਟਿਵ ਮਰੀਜ਼ਾਂ ਦੀ ਸੰਖਿਆ ਹੋਈ 81 ਤੇ 4 ਲੋਕਾਂ ਦੀ ਹੋ ਚੁੱਕੀ ਹੈ ਮੋਤ

ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ ਇੱਕ ਹੋਰ ਕਰੋਨਾ ਪਾਜ਼ਟਿਵ ਵਿਅਕਤੀ ਦੀ ਅੰਮ੍ਰਿਤਸਰ ਵਿਖੇ ਇਲਾਜ਼ ਦੋਰਾਨ ਮੋਤ ਹੋ ਗਈ।ਇਹ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਨਾਲ ਹੋਈ ਇਹ ਚੋਥੀ ਮੋਤ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 81 ਹੋ ਗਈ ਹੈ, ਜਦ ਕਿ 4 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਕਾਰਨ ਮੋਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਜਿਸ 48 ਸਾਲ ਦੇ ਵਿਅਕਤੀ ਦੀ ਅੱਜ ਮੋਤ ਹੋਈ ਹੈ ਉਸ ਵਿਅਕਤੀ ਨੂੰ ਪਿਛਲੇ ਕਰੀਬ 7-8 ਦਿਨ੍ਹਾਂ ਤੋਂ ਬੁਖਾਰ ਦੀ ਸ਼ਿਕਾਇਤ ਸੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੋਈ ਇੱਕ ਦੋ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਸ ਵਿਅਕਤੀ ਨੂੰ ਦਿਖਾਇਆ ਸੀ।ਹਾਲਤ ਜਿਆਦਾ ਖਰਾਬ ਹੋਣ ਕਾਰਨ ਉਸ ਵਿਅਕਤੀ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।ਜਿੱਥੇ ਅੱਜ ਇਲਾਜ ਦੋਰਾਨ ਸਵੇਰੇ ਹੀ ਉਸ ਵਿਅਕਤੀ ਦੀ ਮੋਤ ਹੋ ਚੁੱਕੀ ਸੀ।ਸ਼ੁਕਰਵਾਰ ਸ਼ਾਮ ਨੂੰ ਉਸ ਵਿਅਕਤੀ ਦੀ ਮੈਡੀਕਲ ਰਿਪੋਰਟ  ਕਰੋਨਾ ਪਾਜੀਟਿਵ ਆਈ ਸੀ।ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਦੀ ਮੋਤ ਹੋਈ ਹੈ ਉਸ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 43 ਲੋਕ ਕਰੋਨਾ ਵਾਈਰਸ ਤੋਂ ਰਿਕਵਰ ਹੋ ਚੁੱਕੇ ਹਨ ਅਤੇ ਆਪਣੇ ਘਰ੍ਹਾਂ ਵਿੱਚ ਆਪਣੇ ਪਰਿਵਾਰ ਦੇ ਨਾਲ ਰਹਿ ਰਹੇ ਹਨ।35 ਲੋਕ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜ ਹਨ ਜਿਨਾਂ ਵਿੱਚੋਂ 30 ਲੋਕਾਂ ਦਾ ਇਲਾਜ ਪਠਾਨਕੋਟ ਵਿਖੇ ਕੀਤਾ ਜਾ ਰਿਹਾ ਹੈ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …