Wednesday, February 25, 2026

ਪਟਿਆਲਾ ਜਿਲ੍ਹੇ ’ਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ – ਡਾ. ਮਲਹੋਤਰਾ

ਪਟਿਆਲਾ, 5 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ 789 ਸੈਂਪਲਾਂ ਵਿਚੋਂ 350 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ਵਿਚੋਂ 349 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ 1 ਕੋਵਿਡ ਪੌਜ਼ਟਿਵ ਆਈ ਹੈ ਬਾਕੀ ਸੈਂਪਲਾਂ ਦੀ ਰਿਪੋਰਟ ਦੇਰ ਰਾਤ ਤੱਕ ਪ੍ਰਾਪਤ ਹੋਣ ਦੀ ਸੰਭਾਵਨਾ ਹੈ।ਪੌਜ਼ਟਿਵ ਕੇਸ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਮਿਲਰ ਗੰਜ, ਲੁਧਿਆਣਾ ਦਾ ਰਹਿਣ ਵਾਲਾ 40 ਸਾਲਾ ਵਿਅਕਤੀ ਜੋ ਕਿ ਪਹਿਲਾਂ ਤੋਂ ਹੀ ਰਾਜਿੰਦਰਾ ਹਸਪਤਾਲ ਵਿਚ ਦਾਖਿਲ ਆਪਣੇ ਕਰੋਨਾ ਪੌਜਟਿਵ ਬੱਚੇ ਦਾ ਇਲਾਜ ਕਰਵਾ ਰਿਹਾ ਸੀ।ਜਿਸ ਦੇ ਸੰਪਰਕ ਵਿਚ ਹੋਣ ਕਾਰਨ ਉਸ ਦਾ ਕੋਵਿਡ ਜਾਂਚ ਸਬੰਧੀ ਸੈਂਪਲ ਲਿਆ ਗਿਆ, ਜੋ ਕਿ ਕੋਵਿਡ ਪੌਜਟਿਵ ਆਇਆ ਹੈ।ਉਸ ਨੂੰ ਰਾਜਿੰਦਰਾ ਹਸਪਤਾਲ ਵਿਚ ਦਾਖਿਲ ਕਰਵਾ ਦਿੱਤਾ ਗਿਆ ਹੈ ਅਤੇ ਸੂਚਨਾ ਸਿਵਲ ਸਰਜਨ ਲੁਧਿਆਣਾ ਨੂੰ ਦੇ ਦਿੱਤੀ ਗਈ ਹੈ।
             ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਵੀ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 428 ਸੈਂਪਲ ਲਏ ਗਏ ਹਨ।ਜਿਨ੍ਹਾਂ ਵਿੱਚ ਕੱਲ ਨਾਭਾ ਵਿਖੇ ਬਾਹਰੋਂ ਆਏ ਕੋਵਿਡ ਪੌਜਟਿਵ ਵਿਅਕਤੀ ਦੇ ਨੇੜਲੇ ਸੰਪਰਕ ਵਿੱਚ ਆਏ 22 ਵਿਅਕਤੀਆਂ, ਬਾਹਰੀ ਰਾਜਾਂ, ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ, ਲੇਬਰ, ਫਲੂ ਲੱਛਣਾਂ ਵਾਲੇ ਮਰੀਜ਼, ਟੀ.ਬੀ ਮਰੀਜ਼, ਸਿਹਤ ਵਿਭਾਗ ਦੇ ਫ਼ਰੰਟਲਾਈਨ ਵਰਕਰ, ਪੁਲਿਸ ਮੁਲਾਜ਼ਮ ਆਦਿ ਦੇ ਲਏ ਗਏ ਸੈਂਪਲ ਸ਼ਾਮਲ ਹਨ।ਜਿਨ੍ਹਾਂ ਦੀ ਰਿਪੋਰਟ ਕੱਲ ਨੂੰ ਆਵੇਗੀ।ਉਨ੍ਹਾਂ ਕਿਹਾ ਕਿ ਹੁਣ ਤੱਕ ਜਿਲ੍ਹੇ ‘ਚ ਕੋਵਿਡ ਜਾਂਚ ਸਬੰਧੀ 7322 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ 130 ਕੋਵਿਡ ਪੌਜ਼ਟਿਵ ਜੋ ਕਿ ਜਿਲ੍ਹਾ ਪਟਿਆਲਾ ਨਾਲ ਸਬੰਧਤ ਹਨ, 6304 ਨੈਗੇਟਿਵ ਅਤੇ 879 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜਟਿਵ ਕੇਸਾਂ ਵਿੱਚੋਂ ਦੋ ਪੌਜਟਿਵ ਦੀ ਮੌਤ ਹੋ ਚੁੱਕੀ ਹੈ, 109 ਕੇਸ ਠੀਕ ਹੋ ਚੁਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 19 ਹੈ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …