ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਲੋਂ ‘ਨੈਸ਼ਨਲ ਆਨਲਾਈਨ ਸਕਿੱਲ ਇਨ ਟੀਚਿੰਗ’ ਮੁਕਾਬਲੇ
ਦਾ ਆਯੋਜਨ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਯਤਨਾਂ ਸਦਕਾ ਕਰਵਾਏ ਗਏ ਇਸ ਮੁਕਾਬਲੇ ’ਚ ਦੇਸ਼ ਭਰ ਤੋਂ 73 ਵਿਦਿਆਰਥੀਆਂ ਨੇ ਆਪਣੇ ਅਧਿਆਪਨ ਕੌਂਸਲ ਦਾ ਪ੍ਰਦਰਸ਼ਨ ਕੀਤਾ।
ਇਸ ਸਬੰਧੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਲਾਕਡਾਊਨ ਦਾ ਸਮਾਂ ਵਿਦਿਆਰਥੀਆਂ ਲਈ ਅਜਿਹਾ ਸਮਾਂ ਹੈ, ਜਿਸ ’ਚ ਕਿ ਉਹ ਆਪਣੇ ਅੰਦਰ ਛੁਪੇ ਹੋਏ ਹੁਨਰ ਨੂੰ ਬਾਹਰ ਕੱਢ ਸਕਣ ਅਤੇ ਦੇਸ਼ ਭਰ ਦੇ ਵਿਦਿਆਰਥੀਆਂ ਅਧਿਆਪਕ ਜਿੰਨ੍ਹਾਂ ਨੇ ਕਿ ਅਜੇ ਆਪਣੀ ਬੀ.ਐਡ ਦੀ ਪ੍ਰੀਖਿਆ ਪਾਸ ਨਹੀਂ ਕੀਤੀ ਹੈ।ਉਹ ਆਪਣੇ ਹੁਨਰ ਨੂੰ ਅਨਲਾਕ ਕਰ ਸਕਣ ਇਸ ਲਈ ਕਾਲਜ ਦੁਆਰਾ ਅਜਿਹੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਦੇਸ਼ ਭਰ ਤੋਂ ਭਰਵਾਂ ਹੁੰਗਾਰਾ ਮਿਲਿਆ।
ਉਨ੍ਹਾਂ ਕਿਹਾ ਕਿ ਵੱਖ-ਵੱਖ ਕੈਟਾਗਰੀ ਹੇਠ ਬਣਾਏ ਗਏ ਵਿਸ਼ਿਆਂ ਦੇ ਗਰੁੱਪਾਂ ’ਚ ਕੁੱਝ ਕਾਲਜਾਂ ਨੇ ਆਪਣੀ ਟੀਮ ਅਤੇ ਕੁੱਝ ਨੇ ਇੱਕ-ਇੱਕ ਵਿਦਿਆਰਥੀ ਦੀ ਸ਼ਮੂਲੀਅਤ ਕਰਵਾ ਕੇ ਇਸ ਮੁਕਾਬਲੇ ਨੂੰ ਸਫ਼ਲਤਾ ਪ੍ਰਦਾਨ ਕੀਤੀ।ਉਨ੍ਹਾਂ ਕਿਹਾ ਕਿ ਜੇਤੂ ਵਿਦਿਆਰਥੀ ਭਾਗੀਦਾਰਾਂ ਨੂੰ ਆਨਲਾਈਨ ਈ ਸਰਟੀਫ਼ਿਕੇਟ ਵੀ ਪ੍ਰਦਾਨ ਕੀਤੇ ਗਏ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media