Tuesday, August 11, 2026

ਪੰਜਾਬ ਸਰਕਾਰ 40 ਕਰੋੜ ਐਸ.ਸੀ ਸਕਾਲਰਸ਼ਿਪ ਦੀ ਰਾਸ਼ੀ ਤੁਰੰਤ ਕਰੇ ਜਾਰੀ – ਲੌਂਗੋਵਾਲ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੀ ਐਸ.ਸੀ ਸਕਾਲਰਸ਼ਿਪ ਦੇਣ ਦੀ ਅਪੀਲ ਕੀਤੀ ਹੈ। ਇਥੇ ਸਥਿਤ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਮਗਰੋਂ ਲੌਂਗੋਵਾਲ ਨੇ ਕਿਹਾ ਕਿ ਬੀਤੇ ਕੁੱਝ ਸਾਲਾਂ ਤੋਂ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਬਣਦੀ ਐਸ.ਸੀ ਸਕਾਲਰਸ਼ਿਪ ਨਹੀਂ ਦਿੱਤੀ ਗਈ।ਇਹ ਰਾਸ਼ੀ 40 ਕਰੋੜ ਰੁਪਏ ਤੋਂ ਜ਼ਿਆਦਾ ਬਣਦੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਇਸ ਸਕਾਲਰਸ਼ਿਪ ਦੀ ਬਣਦੀ ਰਾਸ਼ੀ ਤੁਰੰਤ ਜਾਰੀ ਕਰੇ ਤਾਂ ਜੋ ਵਿਦਿਅਕ ਅਦਾਰੇ ਹੋਰ ਬਿਹਤਰੀ ਨਾਲ ਵਿਦਿਆ ਦਾ ਚਾਨਣ ਵੰਡ ਸਕਣ।

Check Also

ਰੈਡ ਕਰਾਸ ਸੁਸਾਇਟੀ ਨੇ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਅਤੇ ਮਾਹਵਾਰੀ ਸਫ਼ਾਈ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਇਸਤਰੀਆਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ …