ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਘੱਲੂਘਾਰਾ ਦਿਵਸ ਮੌਕੇ ਘਰਾਂ
ਵਿਚ ਰਹਿ ਕੇ ਸ਼ਹੀਦਾਂ ਨੂੰ ਯਾਦ ਕਰਨ।ਉਨ੍ਹਾਂ ਕਿਹਾ ਮੌਜੂਦਾ ਕੋਰੋਨਾ ਸੰਕਟ ਤੋਂ ਬਚਣ ਲਈ ਆਪਸੀ ਨਿਰਧਾਰਤ ਦੂਰੀ ਜ਼ਰੂਰੀ ਹੈ।ਇਸ ਦਾ ਪਾਲਣ ਘੱਲੂਘਾਰਾ ਦਿਵਸ ਮੌਕੇ ਵੀ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਬਾਣੀ ਕੀਰਤਨ ਹੋਵੇਗਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਬੋਧਨ ਕਰਨਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਆਖਿਆ ਕਿ ਗੁਰੂ ਘਰਾਂ ਅੰਦਰ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਪ੍ਰਬੰਧ ਹਨ। ਸਰਕਾਰ ਵੱਲੋਂ ਆਗਿਆ ਮਿਲਣ ਮਗਰੋਂ ਸੰਗਤਾਂ ਨੂੰ ਸਾਵਧਾਨੀ ਵਰਤਦਿਆਂ ਦਰਸ਼ਨ ਕਰਨ ਸਮੇਂ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰ ਗੁਰਦੁਆਰਾ ਸਾਹਿਬ ਅੰਦਰ ਲੋੜੀਂਦੇ ਪ੍ਰਬੰਧਾਂ ਦੀ ਵਿਵਸਥਾ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਹਰਜਿੰਦਰ ਸਿੰਘ ਕੈਰੋਂਵਾਲ, ਸਿਮਰਜੀਤ ਸਿੰਘ, ਸਹਾਇਕ ਡਾਇਰੈਕਟਰ ਪ੍ਰਭਜੀਤ ਸਿੰਘ, ਪ੍ਰਿੰਸੀਪਲ ਸਤਵੰਤ ਕੌਰ ਆਦਿ ਮੌਜੂਦ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media