Tuesday, November 24, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਸਮੇਂ ਦੀ ਕੇਂਦਰੀ ਹਕੂਮਤ ਦਾ ਵਹਿਸ਼ੀਆਨਾ ਕਾਰਾ- ਲੌਂਗੋਵਾਲ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਕੌਮ ਰਹਿੰਦੀ ਦੁਨੀਆ ਤੱਕ ਮਨਾਉਂਦੀ ਰਹੇਗੀ, ਕਿਉਂਕਿ 1984 ’ਚ ਭਾਰਤ ਦੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਜਿਸ ਵਹਿਸ਼ੀਆਨਾ ਢੰਗ ਨਾਲ ਤੋਪਾਂ-ਟੈਂਕਾਂ ਨਾਲ ਹਮਲਾ ਕੀਤਾ ਗਿਆ ਸੀ, ਉਹ ਮਨੁੱਖਤਾ ਦੇ ਇਤਿਹਾਸ ਦੇ ਮੱਥੇ ’ਤੇ ਕਲੰਕ ਵਾਂਗ ਉਕਰਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲੇ ਤੋਂ ਬਾਅਦ ਆਜ਼ਾਦ ਭਾਰਤ ਪ੍ਰਤੀ ਸਿੱਖਾਂ ਦਾ ਭਰੋਸਾ ਤਿੜਕ ਗਿਆ ਹੈ ਅਤੇ ਅੱਜ ਤੱਕ ਸਿੱਖ ਦੇਸ਼ ’ਚ ਬੇਗਾਨਗੀ ਦਾ ਅਹਿਸਾਸ ਕਰ ਰਹੇ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …