ਪ੍ਰਬੰਧਕੀ ਤਿਆਰੀਆਂ ਨੂੰ ਲੈ ਕੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਕੀਤੀ ਬੈਠਕ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 8 ਜੂਨ ਤੋਂ ਧਾਰਮਿਕ ਅਸਥਾਨਾਂ ’ਤੇ ਸੰਗਤਾਂ ਨੂੰ ਨਤਮਸਤਕ ਹੋਣ ਦੀ ਖੁੱਲ੍ਹੀ ਇਜ਼ਾਜਤ ਦੇ ਮੱਦੇਨਜ਼ਰ
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਕੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।ਲੰਮੇ ਅਰਸੇ ਬਾਅਦ ਸੰਗਤ ਦੇ ਗੁਰੂ ਘਰਾਂ ਵਿਚ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੰਗਤ ਲਈ ਗੁਰਦੁਆਰਾ ਸਾਹਿਬਾਨ ਅੰਦਰ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ।
ਕਮੇਟੀ ਦਫ਼ਤਰ ਵਿਖੇ ਸੀਨੀਅਰ ਅਹੁੱਦੇਦਾਰਾਂ ਅਤੇ ਅਧਿਕਾਰੀਆਂ ਨਾਲ ਇਕੱਤਰਤਾ ਮਗਰੋਂ ਉਨਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਅਜੇ ਵੀ ਸੁਚੇਤ ਰੂਪ ਵਿਚ ਵਿਚਰਣ ਦੀ ਲੋੜ ਹੈ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀ ਕੀਤੀ ਹੋਈ ਹੈ।ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਸੰਗਤ ਦੀ ਆਪਸੀ ਦੂਰੀ ਯਕੀਨੀ ਬਣਾਈ ਜਾਵੇਗੀ। ਹੱਥ ਸਾਫ਼ ਕਰਵਾਉਣ ਲਈ ਸੈਨੇਟਾਈਜ਼ਰ ਦਾ ਪ੍ਰਬੰਧ ਹੈ। ਹਰ ਗੁਰਦੁਆਰਾ ਸਾਹਿਬ ’ਚ ਸੇਵਾਦਾਰਾਂ ਨੂੰ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ।ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਸੰਗਤ ਨੂੰ ਮਾਨਸਿਕ ਮਜ਼ਬੂਤੀ ਮਿਲਦੀ ਹੈ ਅਤੇ ਲੰਮੇ ਅਰਸੇ ਬਾਅਦ ਸੰਗਤਾਂ ਗੁਰੂ ਘਰਾਂ ’ਚ ਆ ਕੇ ਅਰਦਾਸ ਬੇਨਤੀ ਕਰਨ ਲਈ ਉਡੀਕ ਕਰ ਰਹੀਆਂ ਹਨ।
ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਐਡੀ. ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਸਤਿੰਦਰ ਸਿੰਘ, ਸੁਲੱਖਣ ਸਿੰਘ ਭੰਗਾਲੀ, ਹਰਜਿੰਦਰ ਸਿੰਘ ਕੈਰੋਂਵਾਲ, ਹਰਜੀਤ ਸਿੰਘ ਲਾਲੂਘੁੰਮਣ, ਸਿਮਰਜੀਤ ਸਿੰਘ, ਗੁਰਬਚਨ ਸਿੰਘ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਮੈਨੇਜਰ ਮੁਖਤਾਰ ਸਿੰਘ, ਨਿਸ਼ਾਨ ਸਿੰਘ ਆਦਿ ਮੌਜੂਦ ਸਨ।
Punjab Post Daily Online Newspaper & Print Media