Thursday, May 28, 2026

ਸਰਕਾਰ ਵੱਲੋਂ ਧਾਰਮਿਕ ਅਸਥਾਨਾਂ `ਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ’ਤੇ ਲੌਂਗੋਵਾਲ ਨੂੰ ਇਤਰਾਜ਼

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਅਸਥਾਨ ਖੋਲ੍ਹਣ ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਵਿਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।
                 ਜਾਰੀ ਇੱਕ ਬਿਆਨ ਵਿੱਚ ਲੌਂਗੋਵਾਲ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਅਹਿਮ ਅੰਗ ਹੈ, ਜਿਸ ’ਤੇ ਮਨਾਹੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਤੋਂ ਤਾਂ ਕੋਰੋਨਾ ਦੌਰਾਨ ਵੀ ਲੋੜਵੰਦਾਂ ਲਈ ਲੰਗਰ ਸੇਵਾ ਕੀਤੀ ਜਾਂਦੀ ਰਹੀ ਹੈ।ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਹੀ ਇਹ ਸੇਵਾ ਜਾਰੀ ਰਹੀ, ਪਰੰਤੂ ਹੁਣ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਵਿੱਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ਦੀ ਗੱਲ ਆਖੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰਾਂ ਵਿਚ ਲੰਗਰ ਸਮੇਂ ਪੂਰੀ ਤਰ੍ਹਾਂ ਸਾਫ ਸਫਾਈ ਰੱਖੀ ਜਾਂਦੀ ਹੈ।ਸਿਹਤ ਵਿਭਾਗ ਵੱਲੋਂ ਸੁਝਾਈਆਂ ਸਾਵਧਾਨੀਆਂ ਲਾਜ਼ਮੀ ਕੀਤੀਆਂ ਗਈਆਂ ਹਨ।
                   ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤ ਨੂੰ ਖੁੱਲ੍ਹ ਦੇਣ ਦਾ ਫੈਸਲਾ ਤਾਂ ਸਵਾਗਤਯੋਗ ਹੈ, ਪਰੰਤੂ ਲੰਗਰ ਤੇ ਕੜਾਹ ਪ੍ਰਸ਼ਾਦ ਦੀ ਮਨਾਹੀ ਦੇ ਫੈਸਲੇ ਬਾਰੇ ਮੁੜ ਵਿਚਾਰ ਕੀਤੀ ਜਾਵੇ।ਉਨ੍ਹਾਂ ਅਖਿਆ ਕਿ ਇਸ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਸ ਦੀ ਤਰਜ਼ਮਾਨੀ ਹੋਣੀ ਚਾਹੀਦੀ ਹੈ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …