ਦਿੱਲੀ ਤੋਂ ਪਰਤੇ ਸੰਤੋਸ਼ ਦੀ ਕੋਰੋਨਾ ਰਿਪੋਰਟ ਆਈ ਸੀ ਪਾਜ਼ੇਟਿਵ
ਫ਼ਤਹਿਗੜ੍ਹ ਸਾਹਿਬ/ ਮੰਡੀ ਗੋਬਿੰਦਗੜ੍ਹ, 6 ਜੂਨ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀਂ ਦਿੱਲੀ ਤੋਂ ਪਰਤਿਆ ਸ਼ਾਂਤੀ, ਨਗਰ ਮੰਡੀ ਗੋਬਿੰਦਗੜ੍ਹ ਦਾ ਸੰਤੋਸ਼ ਜੋ ਕਿ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ ਅਤੇ ਉਸ ਨੂੰ ਇਲਾਜ਼ ਲਈ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਭੇਜਿਆ ਗਿਆ ਸੀ ਤੇ ਹੁਣ ਉਹ ਕੋਰੋਨਾ ਨੂੰ ਮਾਤ ਦੇ ਕੇ ਵਾਪਰ ਘਰ ਪਰਤ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਹੁਣ ਜਿਲ੍ਹੇ ਵਿੱਚ 12 ਐਕਟਿਵ ਕੇਸ ਹਨ, ਜੋ ਕਿ ਇਲਾਜ਼ ਅਧੀਨ ਗਿਆਨ ਸਾਗਰ ਹਸਪਤਾਲ ਵਿਖੇ ਦਾਖਲ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ’ਤੇ ਫਤਹਿ ਪਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਹਿ ਅਧੀਨ ਜਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਦੇ 4584 ਸੈਂਪਲ ਨੈਗੇਟਿਵ ਆਏ ਹਨ ਅਤੇ ਕੁੱਲ 4844 ਸੈਂਪਲ ਲਏ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ 190 ਦੀ ਰਿਪੋਰਟ ਪੈਂਡਿੰਗ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ 70 ਵਿਅਕਤੀ ਕੋਰੋਨਾ ਪਾਜ਼ਟਿਵ ਪਾਏ ਗਏ ਸਨ, ਜਿਨ੍ਹਾਂ ਵਿੱਚੋਂ 58 ਵਿਅਕਤੀ ਇਲਾਜ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media