Thursday, July 9, 2026

ਹੁਣ ਤੱਕ ਲਏ ਸੈਂਪਲਾਂ `ਚੋਂ 3154 ਸੈਂਪਲ ਨੈਗੇਟਿਵ

ਹੁਸ਼ਿਆਰਪੁਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ‘ਚ 3154 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ ਅਤੇ 118 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ `ਮਿਸ਼ਨ ਫਤਿਹ` ਤਹਿਤ ਜਿਥੇ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਉਥੇ ਮਾਸਕ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਕ ਥਾਵਾਂ `ਤੇ ਥੁੱਕਣ ਵਾਲਿਆਂ ਨੂੰ ਜ਼ੁਰਮਾਨਾ ਵੀ ਕੀਤਾ ਜਾ ਰਿਹਾ ਹੈ।ਉਨਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਤੇ ਸਮੇਂ-ਸਮੇਂ `ਤੇ 20 ਸੈਕੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
               ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ 4024 ਸੈਂਪਲ ਲਏ ਗਏ ਹਨ, ਜਿਸ ਵਿੱਚ 3154 ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 711 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ ਪੋਜ਼ੀਟਿਵ ਕੇਸਾਂ ਦੀ ਗਿਣਤੀ 135 ਹੋ ਗਈ ਹੈ, 12 ਐਕਟਿਵ ਮਰੀਜ਼ ਹਨ, 5 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।ਉਨਾਂ ਕਿਹਾ ਕਿ ਉਕਤ ਤੋਂ ਇਲਾਵਾ 24 ਇਨਵੈਲਿਡ ਸੈਂਪਲ ਵੀ ਸਾਹਮਣੇ ਆਏ ਹਨ।ਉਨਾਂ ਦੱਸਿਆ ਕਿ ਜ਼ਿਲੇ ਵਿੱਚ ਅੱਜ 389 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …