ਸਮਰਾਲਾ, 7 ਜੂਨ (ਪੰਜਾਬ ਪੋਸਟ – ਤਸਵਿੰਦਰ ਸਿੰਘ) – ਪਿੰਡ ਦੀਵਾਲਾ ਦੇ ਜ਼ੰਮਪਲ ਕੋਚ ਹਰਮੀਤ ਸਿੰਘ ਨੇ ਪਿੰਡ ਦੀਵਾਲਾ ਦੀ ਤਿਆਰ ਹੋ ਰਹੇ ਖੇਡ ਗਰਾਊਂਡ
ਵਾਸਤੇ 5000 ਰੁਪਏ ਦੀ ਮਾਲੀ ਮਦਦ ਦਿੱਤੀ ਹੈ।ਕੋਚ ਹਰਮੀਤ ਸਿੰਘ ਨੇ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਸਪੋਰਟਸ ਕਲੱਬ ਪਿੰਡ ਦੀਵਾਲਾ ਦੇ ਸਮੂਹ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲੱਬ ਦਾ ਇਹ ਉਪਰਾਲਾ ਸਲਾਘਾਯੋਗ ਹੈ।ਉਨਾਂ ਕਿਹਾ ਕਿ ਹੋਰਨਾਂ ਪਿੰਡਾਂ ਦੇ ਨੋਜਵਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਆਪਣੇ ਪਿੰਡ ਵਿਚ ਕਲੱਬ ਬਣਾ ਕੇ ਇਹੋ ਜਿਹੇ ਲੋਕ ਭਲਾਈ ਦੇ ਕਾਰਜ਼ ਕਰਨ ਤਾਂ ਕਿ ਆਪਣਾ ਆਲਾ ਦੁਆਲਾ ਸਾਫ ਸੁਥਰਾ ਰਹੇ ਤੇ ਬੱਚਿਆਂ ਨੂੰ ਖੇਡਣ ਵਾਸਤੇ ਚੰਗੀ ਗਰਾਊਂਡ ਵੀ ਮਿਲ ਸਕੇ, ਤਾਂ ਜੋ ਉਹ ਚੰਗੇ ਖਿਡਾਰੀ ਬਣ ਸਕਣ।
ਇਸ ਮੌਕੇ ਪ੍ਰਧਾਨ ਸਤਨਾਮ ਸਿੰਘ, ਖਜਾਨਚੀ ਹਰਦੀਪ ਸਿੰਘ ਦੀਪੀ, ਤਸਵਿੰਦਰ ਸਿੰਘ ਬੜੈਚ, ਗੁਰਪ੍ਰੀਤ ਸਿੰਘ ਗੋਪੀ ਕਬੱਡੀ ਖਿਡਾਰੀ, ਡਾਕਟਰ ਕਲਜੋਤ ਸਿੰਘ, ਹਰਿੰਦਰ ਸਿੰਘ ਸੋਨੀ, ਸੁਖਪ੍ਰੀਤ ਸਿੰਘ ਸੁੱਖਾ ਫੌਜੀ, ਮੇਜਰ ਸਿੰਘ ਧਰਾਨ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media