Friday, August 14, 2026

ਸਿਵਲ ਹਸਪਤਾਲ ਦੇ ਲੈਬਾਰਟਰੀ ਸਟਾਫ਼ ਤੇ 108 ਐਂਬੂਲੈਂਸ ਮੁਲਾਜ਼ਮਾਂ ਦੇ ਕੋਰੋਨਾ ਸੈਂਪਲ ਲਏ

ਕੋਰੋਨਾ ਵਾਇਰਸ ਦੀ ਜਾਂਚ ਕਰਨ ਲਈ ਟੈਸਟਾਂ ਦੀ ਗਿਣਤੀ ਵਧਾਈ – ਡਾ. ਭੱਲਾ

ਬਟਾਲਾ, 7 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਦੀ ਜੰਗ ਲਗਾਤਾਰ ਜਾਰੀ ਹੈ।ਸਿਹਤ ਵਿਭਾਗ ਵਲੋਂ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੀ ਮੈਡੀਕਲ ਟੀਮ ਵਲੋਂ ਅੱਜ ਸਿਵਲ ਹਸਪਤਾਲ ਦੀ ਲੈਬਾਰਟੀ ਟੀਮ ਦੇ ਮੈਂਬਰਾਂ ਅਤੇ 108 ਐਂਬੂਲੈਂਸ ਸਰਵਿਸ ਦੇ ਚਾਲਕਾਂ ਅਤੇ ਫਾਰਮਸਿਸਟ ਦੇ ਕਰੀਬ 50 ਸੈਂਪਲ ਲਏ ਗਏ ਹਨ।
                ਐਸ.ਐਮ.ਓ ਡਾ. ਸੰਜੀਵ ਕੁਮਾਰ ਭੱਲਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦਾ ਪਤਾ ਲਗਾਉਣ ਲਈ ਟੈਸਟਾਂ ਦੀ ਗਿਣਤੀ ਨੂੰ ਵਧਾਇਆ ਗਿਆ ਹੈ, ਤਾਂ ਜੋ ਇਸ ਗੱਲ ਦਾ ਪਤਾ ਲੱਗ ਸਕੇ ਕਿ ਇਹ ਬਿਮਾਰੀ ਕਿਨੀ ਅਤੇ ਕਿਸ-ਕਿਸ ਤੱਕ ਫੈਲ ਚੁੱਕੀ ਹੈ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਬਜ਼ੀ ਮੰਡੀ ਵਿੱਚ ਲਿਫਾਫੇ ਵੇਚਣ ਵਾਲੇ ਵਿਅਕਤੀ ਦੀ ਕੋਰੋਨਾ ਪਾਜ਼ਟਿਵ ਰਿਪੋਰਟ ਆਉਣ ਤੋਂ ਬਾਅਦ ਉਸ ਦੇ ਸੰਪਰਕ ਵਿੱਚ ਆਉਣ ਵਾਲੇ ਕਰੀਬ 50 ਵਿਅਕਤੀਆਂ ਦੇ ਵੀ ਸੈਂਪਲ ਲਏ ਗਏ ਹਨ।
               ਡਾ. ਸੰਜੀਵ ਕੁਮਾਰ ਭੱਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਤੋਂ ਬਾਹਰ ਆਉਣ ਸਮੇਂ ਮਾਸਕ ਪਾਉਣ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨ ਅਤੇ ਬਾਰ-ਬਾਰ ਆਪਣੇ ਹੱਥ ਧੋਣ।ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਖਿਲਾਫ ਮਿਸ਼ਨ ਫ਼ਤਿਹ ਕੀਤਾ ਜਾਵੇਗਾ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …