ਇਕ ਕੋਵਿਡ ਪਾਜ਼ਟਿਵ ਆਏ ਵਿਅਕਤੀ ਦੀ ਹੋਈ ਮੌਤ
ਪਟਿਆਲਾ, 7 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ 868 ਪੈਡਿੰਗ ਸੈਂਪਲਾਂ ਦੀ
ਰਿਪੋਰਟਾਂ ਵਿਚੋਂ 807 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ਵਿਚੋਂ 802 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ 5 ਕੋਵਿਡ ਪਾਜ਼ਟਿਵ ਆਏ ਹਨ।ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਡੀ.ਐਮ.ਡਬਲਿਊ ਏਰੀਏ ਵਿੱਚ ਇੱਕੋ ਪਰਿਵਾਰ ਦੇ ਰਹਿਣ ਵਾਲੇ ਦੋ ਜੀਅ 28 ਸਾਲਾ ਔਰਤ ਅਤੇ 10 ਸਾਲਾ ਲੜਕਾ ਜੋ ਕਿ ਕੁੱਝ ਦਿਨ ਪਹਿਲਾਂ ਗੁਰੂਗ੍ਰਾਮ ਤੋਂ ਵਾਪਸ ਆਏ ਸਨ, ਬਾਹਰੀ ਰਾਜਾਂ ਤੋਂ ਆਉਣ ਕਾਰਨ ਉਨ੍ਹਾਂ ਦੇ ਕਰੋਨਾ ਜਾਂਚ ਸਬੰਧੀ ਸੈਂਪਲ ਲਏ ਗਏ ਸਨ, ਜੋ ਕਿ ਕੋਵਿਡ ਪੌਜਟਿਵ ਪਾਏ ਗਏ ਹਨ।ਨਾਭਾ ਦੀ ਗਲੀ ਗਿਲਜੀਆਂ ਨੇੜੇ ਮੈਹਸ ਗੇਟ ਵਿੱਚ ਰਹਿਣ ਵਾਲਾ 65 ਸਾਲ ਵਿਅਕਤੀ ਜੋ ਕਿ ਬਾਹਰੀ ਰਾਜ ਤੋਂ ਮੁੜਿਆ ਸੀ, ਦੀ ਕਰੋਨਾ ਜਾਂਚ ਪਾਜਟਿਵ ਆਈ ਹੈ।ਇਸ ਤੋਂ ਇਲਾਵਾ ਨਾਭਾ ਦਾ ਹੀ ਆਦਰਸ਼ ਕਾਲੋਨੀ ਦਾ ਰਹਿਣ ਵਾਲਾ 46 ਸਾਲਾ ਵਿਅਕਤੀ ਜੋ ਕਿ ਖਾਂਸੀ, ਬੁਖਾਰ, ਸ਼ੂਗਰ ਅਤੇ ਹੋਰ ਬਿਮਾਰੀਆਂ ਨਾਲ ਪੀੜਤ ਹੋਣ ਕਾਰਨ ਨਾਭਾ ਸਿਵਲ ਹਸਪਤਾਲ ਵਿਚ ਦਾਖਲ ਹੋਇਆ ਸੀ, ਜਿਥੇ ਕਿ ਉਸ ਦਾ ਕਰੋਨਾ ਜਾਂਚ ਲਈ ਸੈਂਪਲ ਵੀ ਲਿਆ ਗਿਆ ਸੀ, ਜੋ ਕਿ ਲੈਬ ਜਾਂਚ ਵਿਚ ਕੋਵਿਡ ਪਾਜ਼ਟਿਵ ਆਇਆ ਹੈ।ਇਸ ਵਿਅਕਤੀ ਦੀ ਹਾਲਤ ਜਿਆਦਾ ਖ਼ਰਾਬ ਹੋਣ ਕਾਰਨ ਇਸ ਨੂੰ ਬਾਅਦ ‘ਚ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ ਸੀ।ਪਰ ਅੱਜ ਬਾਅਦ ਦੁਪਹਿਰ ਇਸ ਦੀ ਵਿਅਕਤੀ ਦੀ ਹਸਪਤਾਲ ਵਿਚ ਮੌਤ ਹੋ ਗਈ ਹੈ।ਕੋਵਿਡ ਪਾਜ਼ਜਟਿਵ ਆਉਣ ਕਾਰਨ ਇਸ ਮ੍ਰਿਤਕ ਵਿਅਕਤੀ ਦਾ ਗਾਈਡਲਾਈਨ ਅਨੁਸਾਰ ਅੰਤਿਮ ਸੰਸਕਾਰ ਕਰਵਾਇਆ ਜਾ ਰਿਹਾ ਹੈ।
ਇਸ ਵਿਅਕਤੀ ਦੀ ਕੋਈ ਵੀ ਟਰੈਵਲ ਹਿਸਟਰੀ ਨਹੀਂ ਹੈ ਅਤੇ ਇਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ, ਪ੍ਰੰਤੂ ਬਿਮਾਰ ਹੋਣ ਕਾਰਨ ਪਿਛਲੇ ਕਾਫ਼ੀ ਸਮੇਂ ਤੋਂ ਕੰਮ ਤੇ ਨਹੀਂ ਜਾ ਰਿਹਾ ਸੀ।ਪਟਿਆਲਾ ਦੇ ਨਿਉ ਅਫ਼ਸਰ ਕਾਲੋਨੀ ਦਾ ਰਹਿਣ ਵਾਲਾ ਇੱਕ 18 ਸਾਲਾ ਨੌਜਵਾਨ ਜੋ ਕਿ ਗੁਰੂਗ੍ਰਾਮ ਤੋਂ ਆਇਆ ਸੀ, ਉਸ ਦਾ ਵੀ ਕੋਵਿਡ ਜਾਂਚ ਸਬੰਧੀ ਲਿਆ ਸੈਂਪਲ ਕੋਵਿਡ ਪਾਜ਼ਟਿਵ ਪਾਇਆ ਗਿਆ ਹੈ।
ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪਾਜ਼ਟਿਵ ਆਏ ਇਹਨਾਂ ਸਾਰੇ ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ਦੇ ਦੱਸਿਆ ਵਾਰਡ ਵਿੱਚ ਸ਼ਿਫ਼ਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੇ ਕੰਟੈਕਟ ਟਰੇਸਿੰਗ ਕਰਕੇ ਉਨ੍ਹਾਂ ਦੇ ਵੀ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾਣਗੇ।ਉਨ੍ਹਾਂ ਦੱਸਿਆ ਕਿ ਪਾਜ਼ਟਿਵ ਆਏ ਜਿਆਦਾਤਰ ਵਿਅਕਤੀ ਬਾਹਰੀ ਰਾਜਾਂ ਤੋਂ ਜਾਂ ਵਿਦੇਸ਼ਾਂ ਤੋਂ ਆਉਣ ਦੀ ਹਿਸਟਰੀ ਨਾਲ ਸਬੰਧਤ ਹਨ, ਇਸ ਲਈ ਉਨ੍ਹਾਂ ਬਾਹਰੀ ਰਾਜਾਂ ਤੋਂ ਜਿਲ੍ਹੇ ਵਿੱਚ ਆ ਰਹੇ ਯਾਤਰੂਆਂ ਨੂੰ ਅਪੀਲ ਕੀਤੀ ਕਿ ਉਹ ਚਾਹੇ ਕਿਸੇ ਵੀ ਸਾਧਨ ਰਾਹੀ ਆਪਣੇ ਘਰ ਆ ਰਹੇ ਹਨ ਤਾਂ ਉਹ ਆਪਣੀ ਸੂਚਨਾ ਜਿਲ੍ਹਾ ਸਿਹਤ ਵਿਭਾਗ ਦੇ ਕੰਟਰੋਲ ਰੂਮ ਨੰਬਰ 0175-5128793 ਜਾਂ 0175-5127793 ਤੇ ਜਰੂਰ ਦੇਣ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਵੱਲ ਉਨ੍ਹਾਂ ਨੂੰ ਕੁਆਰਨਟੀਨ ਕਰਕੇ ਸਕਰੀਨਿੰਗ ਕੀਤੀ ਜਾ ਸਕੇ ਅਤੇ ਗਾਈਡ ਲਾਈਨਜ਼ ਅਨੁਸਾਰ ਉਨ੍ਹਾਂ ਦੀ ਕੋਵਿਡ ਸਬੰਧੀ ਸੈਂਪਲਿੰਗ ਕੀਤੀ ਜਾ ਸਕੇ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਦੁਧਨਸਾਧਾ ਬਾਲਕ ਦਾ ਰਹਿਣ ਵਾਲਾ ਇੱਕ ਵਿਅਕਤੀ ਨੂੰ ਕਰੋਨਾ ਤੋਂ ਠੀਕ ਹੋਣ ਤੇ ਗਾਈਡ ਲਾਈਨ ਅਨੁਸਾਰ ਆਈਸੋਲੇਸ਼ਨ ਵਾਰਡ ਵਿਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।ਇਸ ਤਰਾਂ ਹੁਣ ਤੱਕ ਕਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 114 ਹੋ ਗਈ ਹੈ।ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਵੀ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 345 ਸੈਂਪਲ ਲਏ ਗਏ ਹਨ।ਜਿਨ੍ਹਾਂ ਵਿਚੋਂ ਪਾਜ਼ਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ, ਲੇਬਰ, ਫਲੂ ਲੱਛਣਾਂ ਵਾਲੇ ਮਰੀਜ਼, ਟੀ.ਬੀ. ਮਰੀਜ਼, ਸਿਹਤ ਵਿਭਾਗ ਦੇ ਫ਼ਰੰਟ ਲਾਈਨ ਵਰਕਰ, ਪੁਲਿਸ ਮੁਲਾਜ਼ਮ ਆਦਿ ਦੇ ਲਏ ਗਏ ਸੈਂਪਲ ਸ਼ਾਮਲ ਹਨ।ਜਿਨ੍ਹਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।
ਜਿਲ੍ਹੇ ਵਿੱਚ ਹੁਣ ਤੱਕ ਦੇ ਕੋਵਿਡ ਅੱਪਡੇਟ ਬਾਰੇ ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤੱਕ ਜਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 8121 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ 142 ਕੋਵਿਡ ਪਾਜ਼ਟਿਵ, 7618 ਨੈਗੇਟਿਵ ਅਤੇ 351 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪਾਜ਼ਟਿਵ ਕੇਸਾਂ ਵਿੱਚੋਂ ਤਿੰਨ ਪਾਜ਼ਟਿਵ ਕੇਸ ਦੀ ਮੌਤ ਹੋ ਚੁੱਕੀ ਹੈ, 114 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 25 ਹੈ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media