ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਇਸਕਾਨ ਸੰਸਥਾ ਵੱਲੋਂ ਚਲਾਈ ਜਾ ਰਹੀ ਸ੍ਰੀ ਗੋਕੁਲ
ਗਊਸ਼ਾਲਾ ਨੂੰ ਆਪਣੇ ਅਖਿਤਆਰੀ ਕੋਟੇ ਵਿਚੋਂ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਇਸ ਸਮੇਂ ਉਨਾਂ ਕਿਹਾ ਕਿ ਗਊ ਮਾਤਾ ਦੀ ਸੇਵਾ ਕਰ ਰਹੀ ਇਸ ਸੰਸਥਾ ਨੂੰ ਉਹਨਾਂ ਨੇ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਅੱਜ ਪਹਿਲੀ ਕਿਸ਼ਤ ਵਜੋਂ ਅੱਜ ਤਿੰਨ ਲੱਖ ਦਾ ਚੈਕ ਦਿੱਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਸੋਨੀ ਪਾਸੋਂ ਇਹ ਚੈਕ ਗਊਸ਼ਾਲਾ ਦੇ ਪ੍ਰਧਾਨ ਸ਼ਮਾਨੰਦ ਪ੍ਰਭੂ, ਜੈਦੇਵ ਪ੍ਰਭੂ ਅਤੇ ਅਦਿਤਿਆ ਕੰਧਾਰੀ ਨੇ ਪ੍ਰਾਪਤ ਕੀਤਾ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media