ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੱਸ ਸਟੈਂਡ ਨੇੜੇ ਤਹਿਸੀਪੁਰਾ ਸਥਿਤ ਪਿੰਗਲਵਾੜਾ ਸੰਸਥਾ ਦੀ ਮੁੱਖ ਬਰਾਂਚ ਵਿਖੇ ਭਗਤ ਪੂਰਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਪਿੰਗਲਵਾੜੇ ਦੇ ਬੱਚਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ।
ਮੁਖਤਾਰ ਸਿੰਘ ਆਨ. ਸਕੱਤਰ ਪਿੰਗਲਵਾੜਾ ਸੋਸਾਇਟੀ ਨੇ ਭਗਤ ਪੂਰਨ ਸਿੰਘ ਜੀ ਵਲੋਂ ਮਨੁੱਖਤਾ ਦੇ ਸਰਬਤ ਭਲੇ ਲਈ ਕੀਤੇ ਕਾਰਜ਼ਾਂ ਬਾਰੇ ਚਾਨਣਾ ਪਾਇਆ।ਉਨਾਂ ਨੇ ਕੁਦਰਤੀ ਸੋਮਿਆਂ ਨਾਲ ਖਿਲਵਾੜ ਕਰਨ ਨਾਲ ਪੈਦਾ ਹੋਏੇ ਤੇ ਹੋਣ ਵਾਲੇ ਭਿਆਣਕ ਖਤਰਿਆਂ ਬਾਰੇ ਜਾਣਕਾਰੀ ਦਿੱਤੀ।ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਸਮਾਗਮ ਵਿਚ ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸ਼ਕ, ਜੈ ਸਿੰਘ ਪ੍ਰਸ਼ਾਸਕ ਮਾਨਾਂਵਾਲਾ ਬਰਾਂਚ, ਡਾ. ਨਿਰਮਲ ਸਿੰਘ, ਤਿਲਕ ਰਾਜ, ਹਰਪਾਲ ਸਿੰਘ ਸੰਧੂ ਅਤੇ ਕਈ ਹੋਰ ਸਖਸ਼ੀਅਤਾਂ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …