Monday, April 20, 2026

ਕਰਨਲ ਸਕੂਲ ਆਫ਼ ਨਰਸਿੰਗ ਦੇ ਨਤੀਜੇ ਰਹੇ 100 ਫੀਸਦ

ਲੋਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰਨਲ ਸਕੂਲ ਆਫ਼ ਨਰਸਿੰਗ ਚੂੜਲ ਕਲਾਂ ਏ.ਐਨ.ਐਮ (ਭਾਗ ਪਹਿਲਾ) ਤੇ (ਭਾਗ ਦੂਜਾ) ਦੇ ਨਤੀਜੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫੀਸਦ ਰਹੇ।ਏ.ਐਨ.ਐਮ ਭਾਗ ਪਹਿਲਾ ਦੀ ਵਿਦਿਆਰਥਣ ਵੀਰਪਾਲ ਕੌਰ ਨੇ 558, ਸੁਮਨ ਰਾਣੀ ਨੇ 549 ਅਤੇ ਕਿਰਨਦੀਪ ਕੌਰ ਨੇ 548 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ! ਇਸੇ ਤਰ੍ਹਾਂ ਭਾਗ ਦੂਜਾ ਵਿਚੋਂ ਜਸਪ੍ਰੀਤ ਕੌਰ ਨੇ 982, ਮਹਿਮਾ ਨੇ 969 ਅਤੇ ਸੁਨੀਤਾ ਕੁਮਾਰੀ ਨੇ 961 ਅੰਕ ਪ੍ਰਾਪਤ ਕਰਕੇ ਕਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ, ਨਤੀਜੇ ਆਉਣ ਉਪਰੰਤ ਸੰਸਥਾ ਦੇ ਚੇਅਰਮੈਨ ਰਿਟਾਇਰਡ ਕਰਨਲ ਓ.ਪੀ ਰਾਠੀ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚੰਗੀ ਤੇ ਆਧੁਨਿਕ ਸਿੱਖਿਆ ਦੇਣ ਦੇ ਨਾਲ ਨਾਲ ਉਨ੍ਹਾਂ ਨੂੰ ਚੰਗੇ ਸੰਸਕਾਰ ਦੇ ਕੇ ਇੱਕ ਵਧੀਆ ਸਮਾਜ ਅਤੇ ਦੇਸ਼ ਦਾ ਨਿਰਮਾਣ ਕਰਨਾ ਹੈ, ਉਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ।ਦੂਜੇ ਪਾਸੇ ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਵੀ ਕਿਹਾ ਕਿ ਪਹਿਲੇ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਵੀ ਕੀਤਾ ਜਾਵੇਗਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …