Tuesday, September 15, 2026

ਸੋਮਵਾਰ ਨੂੰ ਜਿਲੇ ਵਿਚ ਨਹੀਂ ਆਇਆ ਕੋਈ ਪਾਜ਼ਟਿਵ ਕੇਸ

218 ਨੈਗਟਿਵ ਰਿਪੋਰਟਾਂ ਪ੍ਰਾਪਤ, ਅੱਜ ਭੇਜੇ 295 ਨਵੇਂ ਨਮੂਨੇ

ਬਠਿੰਡਾ, 8 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਲਈ ਸੋਮਵਾਰ ਸੁਭ ਰਿਹਾ ਅਤੇ ਅੱਜ ਜ਼ਿਲੇ ਵਿਚ ਕੋਈ ਵੀ ਕਰੋਨਾ ਦਾ ਨਵਾਂ ਕੇਸ ਸਾਹਮਣੇ ਨਹੀਂ ਆਇਆ।ਅੱਜ ਜ਼ਿਲੇ ਵਿਚ 218 ਨਮੂਨਿਆਂ ਦੀ ਨੈਗਟਿਵ ਰਿਪੋਰਟ ਪ੍ਰਾਪਤ ਹੋਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਆਈ.ਏ.ਐਸ ਨੇ ਦੱਸਿਆ ਕਿ ਅੱਜ 295 ਨਵੇਂ ਨਮੂਨੇ ਵੀ ਭੇਜੇ ਗਏ ਹਨ ਅਤੇ 61 ਪੁਰਾਣੇ ਨਮੂਨਿਆਂ ਦੀ ਰਿਪੋਟ ਆਊਣੀ ਬਕਾਇਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਇਸ ਸਮੇਂ ਐਕਟਿਵ ਕੇਸ 10 ਹਨ ਅਤੇ ਜ਼ਿਲੇ ਵਿਚ ਹੁਣ ਤੱਕ ਕੁੱਲ 62 ਲੋਕਾਂ ਦੀ ਰਿਪੋਰਟ ਪਾਜ਼ਟਿਵ ਆਈ ਸੀ।
             ਜ਼ਿਲੇ ਦੇ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਉਣ, ਵਾਰ ਵਾਰ ਹੱਥ ਧੋਣ ਅਤੇ ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰਨ। ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇੰਨਾਂ ਨਿਯਮਾਂ ਪ੍ਰਤੀ ਜਨ ਜਾਗਰੂਕਤਾ ਲਈ ਮਿਸ਼ਨ ਫਤਿਹ ਸ਼ੁਰੂ ਕੀਤਾ ਹੈ।
                ਇਸ ਮੌਕੇ ਸਿਵਲ ਸਰਜਨ ਡਾ: ਅਮਰੀਕ ਸਿੰਘ ਵੀ ਉਨਾਂ ਦੇ ਨਾਲ ਹਾਜਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …