ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸੇਵਾ ਕਰਕੇ ਵਾਪਸ ਜਾ ਰਹੇ ਹਜ਼ੂਰੀ ਰਾਗੀ ਭਾਈ

ਮਹਾਂਬੀਰ ਸਿੰਘ ਨੂੰ 100 ਫੁੱਟੀ ਰੋਡ ’ਤੇ ਲੁਟੇਰਿਆਂ ਵੱਲੋਂ ਲਾਕਡਾਊਨ ‘ਤੇ ਦੌਰਾਨ ਵੀ ਨਿਸ਼ਾਨਾ ਬਣਾਇਆ ਗਿਆ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਆਪਣੇ ਪਰਿਵਾਰ ਸਮੇਤ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਕੇ ਵਾਪਸ ਜਾ ਰਹੇ ਸਨ ਕਿ 100 ਫੁੱਟੀ ਰੋਡ ’ਤੇ ਲੁਟੇਰਿਆਂ ਨੇ ਉਨ੍ਹਾਂ ਕੋਲੋਂ ਦੋ ਮੋਬਾਇਲ, ਏ.ਟੀ.ਐਮ, ਨਕਦੀ ਅਤੇ ਹੋਰ ਜ਼ਰੂਰੀ ਕਾਗਜਾਤ ਖੋਹ ਲਏ।ਮਨਜੀਤ ਸਿੰਘ ਨੇ ਕਿਹਾ ਇਸ ਸਬੰਧੀ ਭਾਈ ਮਹਾਂਬੀਰ ਸਿੰਘ ਵੱਲੋਂ ਥਾਣਾ ਬੀ. ਡਵੀਜ਼ਨ ਵਿਖੇ ਐਫ.ਆਈ.ਆਰ ਦਰਜ਼ ਕਰਵਾ ਦਿੱਤੀ ਗਈ ਹੈ।ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਦੋਸ਼ੀਆਂ ਦੀ ਜਲਦ ਤੋਂ ਜਲਦ ਭਾਲ ਕਰਕੇ ਗ੍ਰਿਫਤਾਰ ਕੀਤਾ ਜਾਵੇ ਤਾਂ ਕਿ ਸੰਗਤਾਂ ਬਿਨ੍ਹਾਂ ਭੈਅ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਤੇ ਦਰਸ਼ਨਾਂ ਲਈ ਆ ਸਕਣ।
Punjab Post Daily Online Newspaper & Print Media