Thursday, July 9, 2026

ਕੋਵਿਡ-19 ਦੇ ਮੱਦੇਨਜ਼ਰ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ

ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਅੱਜ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੋਵਿਡ-19 ਦੇ ਮੱਦੇਨਜ਼ਰ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਮਾਲ ਮਹਿਕਮੇ ਨਾਲ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਨ ਕਾਫੀ ਸਮਾਂ ਤੋਂ ਬਾਅਦ ਹੁਣ ਮਾਲ ਮਹਿਕਮੇ ਦਾ ਰੁਕਿਆ ਕੰਮ ਦੁਬਾਰਾ ਸ਼ੁਰੂ ਹੋ ਚੁੱਕਾ ਹੈ।ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਸ਼ਾਨਦੇਹੀ, ਸ਼ਾਮਲਾਟ ਜ਼ਮੀਨਾਂ ਦੀ ਨਿਲਾਮੀ ਅਤੇ ਜਮ੍ਹਾਂਬੰਦੀਆਂ ਆਦਿ ਦੇ ਕੰਮਾਂ ਵਿਚ ਤੇਜ਼ੀ ਲਿਆਉਣ।ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬਕਾਇਆ ਕੇਸਾਂ ਦਾ ਨਿਪਟਾਰਾ ਯੋਜਨਾਬੱਧ ਢੰਗ ਨਾਲ ਜਲਦ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਆਦੇਸ਼ ਦਿੱਤੇ ਕਿ ਉਹ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਸਬੰਧੀ ਆਪਣੇ ਪੱਧਰ ’ਤੇ ਵੀ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਕੰਮਾਂ ਦਾ ਲਗਾਤਾਰ ਮੁਲਾਂਕਣ ਕਰਨ।ਉਨ੍ਹਾਂ ਇਹ ਵੀ ਕਿਹਾ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।ਇਸ ਤੋਂ ਇਲਾਵਾ ਉਨ੍ਹਾਂ ਜ਼ਮੀਨੀ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੀ ਸਮੀਖਿਆ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।
              ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਕੋਵਿਡ-19 ਦੇ ਚੱਲਦਿਆਂ ਫਰਦ ਕੇਂਦਰਾਂ ਅਤੇ ਸੇਵਾ ਕੇਂਦਰਾਂ ਵਿਚ ਸੋਸ਼ਲ ਡਿਸਟੈਂਸਿੰਗ ਅਤੇ ਹੋਰਨਾਂ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।ਉਨ੍ਹਾਂ ਸਮੂਹ ਐਸ.ਡੀ.ਐਮ ਨੂੰ ਹਦਾਇਤ ਕੀਤੀ ਕਿ ਪੁਲਿਸ ਵਿਭਾਗ ਨਾਲ ਤਾਲਮੇਲ ਨਾਕਿਆਂ, ਬੱਸ ਸਟੈਂਡਾਂ ਅਤੇ ਹੋਰਨਾਂ ਜਨਤਕ ਥਾਵਾਂ ’ਤੇ ਪੂਰੀ ਚੌਕਸੀ ਰੱਖੀ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਤਹਿਸੀਲਦਾਰ ਕਪੂਰਥਲਾ ਮਨਬੀਰ ਸਿੰਘ ਢਿੱਲੋਂ, ਜ਼ਿਲ੍ਹਾ ਸਿਸਟਮ ਮੈਨੇਜਰ ਸ੍ਰੀਮਤੀ ਗਗਨਦੀਪ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ ਜਦਕਿ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ, ਐਸ.ਡੀ.ਐਮ ਫਗਵਾੜਾ ਪਵਿੱਤਰ ਸਿੰਘ, ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ.ਡੀ.ਐਮ ਭੁਲੱਥ ਰਣਦੀਪ ਸਿੰਘ ਹੀਰ, ਤਹਿਸੀਲਦਾਰ ਫਗਵਾੜਾ ਨਵਦੀਪ ਸਿੰਘ ਅਤੇ ਤਹਿਸੀਲਦਾਰ ਸੁਲਤਾਨਪੁਰ ਲੋਧੀ ਸ੍ਰੀਮਤੀ ਸੀਮਾ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਨੇ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿਚ ਸ਼ਿਰਕਤ ਕੀਤੀ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …