Thursday, July 9, 2026

ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜਨਤਕ ਥਾਵਾਂ `ਤੇ ਮਾਸਕ ਪਹਿਨੇ ਹਰ ਵਿਅਕਤੀ – ਐਸ.ਐਚ.ਓ ਉਪਕਾਰ ਸਿੰਘ

ਜੰਡਿਆਲਾ ਗੁਰੂ, 8 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਥਾਣਾ ਮੁਖੀ ਉਪਕਾਰ ਸਿੰਘ ਨੇ ਕਿਹਾ ਹੈ ਕਿ ਡੀ.ਐਸ.ਪੀ ਜੰਡਿਆਲਾ ਗੁਰੂ ਦੀ ਅਗਵਾਈ ਹੇਠ `ਮਿਸ਼ਨ ਫ਼ਤਿਹ` ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।ਉਨਾਂ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ‘ਚੋਂ ਪਰਤ ਰਹੇ ਵਿਅਕਤੀਆਂ ਨੂੰ ਇਕਾਂਤਵਾਸ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਐਸ.ਐਚ.ਓ ਨੇ ਕਿਹਾ ਕਿ ਹਰ ਵਿਅਕਤੀ ਜਨਤਕ ਥਾਵਾਂ `ਤੇ ਜਾਣ ਸਮੇਂ ਮਾਸਕ ਪਹਿਨੇ ਅਤੇ ਉਚਿਤ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰੇ।ਜਨਤਕ ਥਾਂ ‘ਤੇ ਮਾਸਕ ਨਾ ਪਹਿਨਣ ਤੇ ਤੇ ਥੁਕਣ ਵਾਲੇ ਨੂੰ 500 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।ਉਨ ਕਿਹਾ ਕਿ ਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 2000 ਅਤੇ ਦੁਕਾਨ ਜਾਂ ਕਿਸੇ ਕਮਰਸ਼ੀਅਲ ਜਗਾ ‘ਤੇ ਸਮਾਜਿਕ ਦੂਰੀ ਦੀ ਉਲੰਘਣਾ ਹੁੰਦੀ ਹੈ ਤਾਂ ਮਾਲਕ ਤੋਂ 2000 ਰੁਪਏ ਦਾ ਜ਼ੁਰਮਾਨਾ ਵਸੂਲਿਆ ਜਾਵੇਗਾ।ਇਸ ਤੋਂ ਇਲਾਵਾ ਸਮਾਜਿਕ ਦੂਰੀ ਦੀ ਉਲੰਘਣਾ ਕਰਨ `ਤੇ ਬੱਸ ਮਾਲਕਾਂ ਨੂੰ 3000 ਰੁਪਏ, ਕਾਰ ਮਾਲਕ ਨੂੰ 2000 ਰੁਪਏ ਤੇ ਆਟੋ ਰਿਕਸ਼ਾ ‘ਤੇ ਦੋ ਪਹੀਆ ਵਾਹਨ ਨੂੰ 500 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …