
ਕੋਟਲੀ ਅਬਲੁੂ, 13 ਅਕਤੂਬਰ (ਕਮਾਲ ਦੀਨ) – ਦੋ ਰੋਜਾ ਗਿਦੜਬਾਹਾ ਜੋਨ ਦੀ ਐਥਲੈਟਿਕ ਮੀਟ ਕਰਵਾਈ ਗਈ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਅਬਲੂ ਦੇ ਸਿੰਕਦਰ ਸਿੰਘ ਨੇ ਪਹਿਲੀ ਪੁਜੀਸ਼ਨ, ਸੁਰਿੰਦਰ ਸਿੰਘ ਨੇ ਦੁੂਜੀ ਪੁਜੀਸ਼ਨ, ਮਨਪ੍ਰੀਤ ਸਿੰਘ ਨੇ ਲੰਬੀ ਛਾਲ ਵਿਚ ਪਹਿਲੀ ਪੁਜੀਸ਼ਨ ਹਾਸਿਲ ਕੀਤੀ।ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਸਿੰਘ ਜੀ ਨੇ ਬੱਚਿਆ ਦੀ ਹੌਸਲਾ ਅਫਜਾਈ ਕੀਤੀ ਅਤੇ ਬੱਚਿਆਂ ਨੂੰ ਹਮੇਸ਼ਾ ਖੇਡਾਂ ਵਿਚ ਵੱਧ ਤੋ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਇਸ ਤੋ ਇਲਾਵਾ ਬੱਚਿਆਂ ਦੇ ਮਾਪਿਆ ਨੂੰ ਮੁਬਾਰਕਬਾਦ ਦਿੱਤੀ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media