ਫਰੀਦਕੋਟ, 9 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਲਈ ਮਿਸ਼ਨ
ਫਤਿਹ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਸਿਹਤ ਵਿਭਾਗ ਵਲੋਂ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਦੀ ਯੋਗ ਅਗਵਾਈ ਹੇਠ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਉਥੇ ਹੀ ਮਿਸ਼ਨ ਫਤਿਹ ਤਹਿਤ ਕਰੋਨਾ ਪੀੜਤਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੇ ਇਲਾਜ ਲਈ ਸੈਂਪਲਿੰਗ ਤੇ ਟੈਸਟਿੰਗ ਤੇਜ਼ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਅੱਜ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੁਰਾ, ਜੈਤੋ, ਬਾਜਾਖਾਨਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ 123 ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਉਨਾਂ ਦੱਸਿਆ ਕਿ ਫਰੰਟਲਾਈਨ ‘ਤੇ ਸੇਵਾਵਾ ਨਿਭਾਅ ਰਹੇ ਪੁਲਿਸ ਵਿਭਾਗ ਦੇ ਅਧਿਕਾਰੀ-ਕਰਮਚਾਰੀ, ਸਿਹਤ ਵਿਭਾਗ ਦੇ ਸਟਾਫ ਮੈਂਬਰ, ਆਸ਼ਾ ਵਰਕਰ, ਗਰਭਵਤੀ ਔਰਤਾਂ, ਹਾਲ ਹੀ ਵਿੱਚ ਬਾਹਰਲੇ ਸੂਬਿਆਂ ਤੇ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਜਾ ਰਹੇ ਹਨ।
ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਮੀਡੀਆ ਇੰਚਾਰਜ ਕੋਵਿਡ-19 ਡਾ. ਪ੍ਰਭਦੀਪ ਸਿੰਘ ਚਾਵਲਾ ਅਤੇ ਫੀਲਡ ਵਿੱਚ ਸੇਵਾਵਾਂ ਨਿਭਾਅ ਰਹੇ ਮੈਡੀਕਲ ਅਤੇ ਪੈਰਾ-ਮੈਡੀਕਲ ਨੂੰ ਹਦਾਇਤ ਕੀਤੀ ਕਿ ਘਰ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਉਣਾ ਯਕੀਨੀ ਬਨਾਉਣ ਤਾਂ ਜੋ ਉਹ ਘਰ ਰਹਿ ਕੇ ਆਪਣੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕਰ ਸਕਣ।
ਜ਼ਿਲਾ ਐਪੇਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ ਅਤੇ ਡਾ. ਅਨੀਤਾ ਚੌਹਾਨ ਨੇ ਦੱਸਿਆ ਕਿ ਉਨਾਂ ਦੀਆਂ ਟੀਮਾਂ ਜ਼ਿਲੇ ਵਿੱਚ ਆਏ ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਇਕਾਂਤਵਾਸ ਕਰਕੇ ਉਨਾਂ ਦਾ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜਿਆ ਜਾ ਰਿਹਾ ਹੈ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media