ਲੋਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨੀ 19 ਮੈਂਬਰੀ ਕੋਰ ਕਮੇਟੀ ਵਿੱਚ
ਜਿਲਾ ਸੰਗਰੂਰ ਤੋਂ ਪਾਰਟੀ ਦੇ ਪੁਰਾਣੇ ਤੇ ਸੀਨੀਅਰ ਲੀਡਰ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਸ਼ਾਮਲ ਕੀਤੇ ਜਾਣ ‘ਤੇ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਡਾ. ਜੁਗਰਾਜ ਸਿੰਘ ਸੁੱਲਰ ਘਰਾਟ, ਸਾਬਕਾ ਸਰਪੰਚ ਨਾਜਰ ਸਿੰਘ ਖਾਨਪੁਰ, ਜਥੇਦਾਰ ਕਸ਼ਮੀਰ ਸਿੰਘ ਕੜਿਆਲ, ਸੁਖਦੇਵ ਸਿੰਘ ਚੱਠਾ ਸੁੱਲਰ ਘਰਾਟ, ਇੰਸਪੈਕਟਰ ਜਰਨੈਲ ਸਿੰਘ ਨਾਗਰੀ, ਹੈਪੀ ਖਡਿਆਲ ਅਤੇ ਕਰਨੈਲ ਸਿੰਘ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਞਾਦ ਕਰਦਿਆਂ ਕਿਹਾ ਕਿ ਬਲਦੇਵ ਸਿੰਘ ਮਾਨ ਦੀ ਨਿਯੁੱਕਤੀ ਨਾਲ ਜਿਲਾ ਸੰਗਰੂਰ ‘ਚ ਪਾਰਟੀ ਹੋਰ ਵੀ ਮਜਬੂਤ ਹੋਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media